ਨਿਊ ਸਾਊਥ ਵੇਲਜ਼ ਵਿੱਚ ਕਰੋਨਾ ਦੇ ਨਵੇਂ 273 ਮਾਮਲੇ ਦਰਜ, 4 ਮੌਤਾਂ

ਸਿਹਤ ਅਧਿਕਾਰੀਆਂ ਨੇ ਆਂਕੜੇ ਜਾਰੀ ਕਰਦਿਆਂ ਦੱਸਿਆ ਕਿ ਰਾਜ ਵਿੱਚ ਕਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਘੱਟਦੀ ਜਾ ਰਹੀ ਹੈ ਅਤੇ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 273 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੇ ਨਾਲ ਹੀ 4 ਮੌਤਾਂ ਦੀ ਵੀ ਪੁਸ਼ਟੀ ਕੀਤੀ ਗਈ ਹੈ।
ਹਸਪਤਾਲਾਂ ਅੰਦਰ ਕਰੋਨਾ ਪੀੜਿਤਾਂ ਦੀ ਸੰਖਿਆ ਵਿੱਚ ਵੀ ਗਿਰਾਵਟ ਦਰਜ ਹੋਈ ਹੈ ਅਤੇ ਇਸ ਸਮੇਂ 589 ਲੋਕ ਹਸਪਤਾਲਾਂ ਅੰਦਰ ਜ਼ੇਰੇ ਇਲਾਜ ਹਨ ਅਤੇ ਇਨ੍ਹਾਂ ਵਿੱਚੋਂ 128 ਆਈ.ਸੀ.ਯੂ. ਵਿਚ ਵੀ ਹਨ।
ਬੀਤੇ ਕੱਲ੍ਹ, ਸੋਮਵਾਰ ਰਾਤ ਦੇ 8 ਵਜੇ ਤੱਕ ਦੇ ਆਂਕੜਿਆਂ ਮੁਤਾਬਿਕ, ਰਾਜ ਵਿੱਚ 16 ਅਤੇ ਇਸਤੋਂ ਵੱਧ ਉਮਰ ਵਰਗ ਦੇ ਲੋਕਾਂ ਵਿੱਚ ਟੀਕਾਕਰਣ ਦੀ ਦਰ 92.1% ਹੋ ਚੁਕੀ ਹੈ ਅਤੇ 80.8% ਲੋਕਾਂ ਨੂੰ ਕਰੋਨਾ ਤੋਂ ਬਚਾਉ ਵਾਲੀ ਵੈਕਸੀਨ ਦੀਆਂ ਦੋਨੋਂ ਡੋਜ਼ਾਂ ਲਗਾਈਆਂ ਜਾ ਚੁਕੀਆਂ ਹਨ।

Install Punjabi Akhbar App

Install
×