ਨਿਊ ਸਾਊਥ ਵੇਲਜ਼ ਵਿੱਚ ਕਰੋਨਾ ਦੇ ਨਵੇਂ 787 ਮਾਮਲੇ ਦਰਜ, 12 ਮੌਤਾਂ, ਲਾਕਡਾਊਨ ਖੁੱਲ੍ਹਣ ਦੀ ਪ੍ਰਕਿਰਿਆ ਲਈ ਐਲਾਨੀ ਤਾਰੀਖ -11 ਅਕਤੂਬਰ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜਿਆਂ ਨੂੰ ਜਾਰੀ ਕਰਦਿਆਂ ਪ੍ਰੀਮੀਅਰ ਗਲੈਡੀਜ਼ ਬਰਜਿਕਲੀਅਨ ਨੇ ਦੱਸਿਆ ਕਿ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 787 ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ 12 ਮੌਤਾਂ ਦੀ ਵੀ ਪੁਸ਼ਟੀ ਉਨ੍ਹਾਂ ਵੱਲੋਂ ਕੀਤੀ ਗਈ ਹੈ। ਪ੍ਰੀਮੀਅਰ ਨੇ ਐਲਾਨ ਕੀਤਾ ਕਿ ਰਾਜ ਵਿੱਚ ਜਲਦੀ ਹੀ 70% ਲੋਕਾਂ ਨੂੰ, ਕਰੋਨਾ ਤੋਂ ਬਚਾਉ ਵਾਲੀ ਵੈਕਸੀਨ ਦਾ ਪੂਰਨ ਟੀਕਾਕਰਣ ਕਰ ਲਿਆ ਜਾਵੇਗਾ ਅਤੇ ਲਾਕਡਾਊਨ ਖੁੱਲ੍ਹਣ ਦੀਆਂ ਪ੍ਰਕਿਰਿਆਵਾਂ 11 ਅਕਤੂਬਰ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

Install Punjabi Akhbar App

Install
×