
(ਐਸ.ਬੀ.ਐਸ. ਦੀ ਖ਼ਬਰ ਮੁਤਾਬਿਕ) ਪ੍ਰੀਮੀਅਰ ਗਲੈਡੀਜ਼ ਬਰਜਿਕਲੀਅਨ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ, ਬੀਤੇ 24 ਘੰਟਿਆਂ ਦੌਰਾਨ ਰਾਜ ਅੰਦਰ 9 ਨਵੇਂ ਕਰੋਨਾ ਦੇ ਸਥਾਪਿਤ ਮਰੀਜ਼ਾਂ ਦੀ ਗਿਣਤੀ ਦਰਜ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 7 ਐਲਲੋਨ ਕਲਸਟਰ ਨਾਲ ਸਬੰਧ ਰੱਖਦੇ ਹਨ ਅਤੇ ਇਸ ਤਰ੍ਹਾਂ ਹੁਣ ਕਰੋਨਾ ਦੇ ਨਵੇਂ ਮਾਮਲਿਆਂ ਵਿੱਚਲੀ ਗਿਣਤੀ 104 ਤੱਕ ਪਹੁੰਚ ਗਈ ਹੈ। ਇਸੇ ਸਮੇਂ ਦੌਰਾਨ ਰਾਜ ਅੰਦਰ ਘੱਟੋ ਘੱਟ 60,000 ਲੋਕ ਆਪਣਾ ਕਰੋਨਾ ਟੈਸਟ ਕਰਵਾਉਣ ਲਈ ਅੱਗੇ ਆਏ ਹਨ -ਇਸ ਲਈ ਉਨ੍ਹਾਂ ਨੇ ਉਚੇਚੇ ਤੌਰ ਤੇ ਲੋਕਾਂ ਦਾ, ਅਜਿਹੀ ਹਿੰਮਤ ਅਤੇ ਸੂਝਵਾਨ ਸੋਚ ਨੂੰ ਅਪਣਾਉਣ ਅਤੇ ਸਮਾਜਿਕ ਪੱਧਰ ਉਪਰ ਇਸਦਾ ਇਸਤੇਮਾਲ ਕਰਨ ਵਾਸਤੇ ਧੰਨਵਾਦ ਵੀ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਜਨਤਕ ਸਿਹਤ ਦਾ ਮਾਮਲਾ ਹੈ ਅਤੇ ਸਾਰਿਆਂ ਦੀ ਸਿਹਤ ਦੀ ਤੰਦਰੁਸਤੀ ਸਾਰਿਆਂ ਵਾਸਤੇ ਹੀ ਜ਼ਰੂਰੀ ਹੈ ਅਤੇ ਸਾਰਿਆਂ ਉਪਰ ਨਿਰਭਰ ਵੀ ਹੈ। ਉਨ੍ਹਾਂ ਕ੍ਰਿਸਮਿਸ ਦੇ ਤਿਉਹਾਰ ਮੌਕੇ ਤੇ ਵੀ ਲੋਕਾਂ ਨੂੰ ਪੂਰਨ ਅਹਿਤਿਆਦਾਂ ਵਰਤਣ ਅਤੇ ਸੰਯਮ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਿਹਤ ਜ਼ਰੂਰੀ ਹੈ ਇਸ ਵਾਸਤੇ ਜਿਸ ਤਰ੍ਹਾਂ ਵੀ ਹੋ ਸਕੇ ਸਾਰੇ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੈ ਤਾਂ ਜੋ ਅਸੀਂ ਇਸ ਭਿਆਨਕ ਬਿਮਾਰੀ ਤੋਂ ਬਚ ਸਕੀਏ ਅਤੇ ਦੂਜਿਆਂ ਨੂੰ ਵੀ ਬਚਾ ਸਕੀਏ।