ਪ੍ਰੀਮੀਅਰ ਗਲੈਡੀਜ਼ ਬਰਜਿਕਲੀਅਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜ ਅੰਦਰ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 262 ਨਵੇਂ ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ 5 ਮੌਤਾਂ ਦੀ ਵੀ ਪੁਸ਼ਟੀ ਕੀਤੀ ਗਈ ਹੈ।
ਮਰਨ ਵਾਲਿਆਂ ਵਿੱਚ 3 ਵਿਅਕਤੀ ਤਾਂ 60ਵਿਆਂ ਸਾਲਾਂ ਵਿੱਚ, ਇੱਕ 70ਵਿਆਂ ਅਤੇ ਇੱਕ 80ਵਿਆਂ ਸਾਲਾਂ ਵਿਚ ਸ਼ਾਮਿਲ ਹਨ।
ਪ੍ਰੀਮੀਅਰ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਉਹ ਲੋਕ ਸ਼ੁਮਾਰ ਹਨ ਜਿਨ੍ਹਾਂ ਨੇ ਹਾਲੇ ਤੱਕ ਵੀ ਕਰੋਨਾ ਤੋਂ ਬਚਾਉ ਦੇ ਟੀਕੇ ਨਹੀਂ ਲਗਵਾਏ ਅਤੇ ਇਸ ਵਾਸਤੇ ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਜਲਦੀ ਤੋਂ ਜਲਦੀ ਇਸ ਭਿਆਨਕ ਬਿਮਾਰੀ ਤੋਂ ਬਚਾਉ ਲਈ ਟੀਕਾ ਲਗਵਾਇਆ ਜਾਵੇ ਕਿਉਂਕਿ ਇਹ ਤੁਹਾਡੀ ਅਤੇ ਤੁਹਾਡੇ ਪਰਵਾਰ ਦੇ ਨਾਲ ਨਾਲ ਸਮੁੱਚੇ ਸਮਾਜ ਦੀ ਵੀ ਜ਼ਿੰਦਗੀ ਦਾ ਸਵਾਲ ਹੈ।