ਨਿਊ ਸਾਊਥ ਵੇਲਜ਼ ਵਿੱਚ ਕਰੋਨਾ ਦੇ 444 ਨਵੇਂ ਮਾਮਲੇ ਦਰਜ, 4 ਮੌਤਾਂ

ਰਾਜ ਵਿੱਚ ਵੈਕਸੀਨੇਸ਼ਨ ਦਾ 80% ਵਾਲਾ ਆਂਕੜਾ ਛੇਤੀ ਹੀ ਹੋਵੇਗਾ ਪ੍ਰਾਪਤ

ਤਾਜ਼ਾ ਜਾਣਕਾਰੀ ਮੁਤਾਬਿਕ, ਨਿਊ ਸਾਊਥ ਵੇਲਜ਼ ਵਿੱਚ ਬੀਤੇ 24 ਘੰਟਿਆਂ ਦੌਰਾਨ, ਕਰੋਨਾ ਦੇ 444 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 4 ਮੌਤਾਂ ਦੀ ਵੀ ਪੁਸ਼ਟੀ ਕੀਤੀ ਗਈ ਹੈ। ਬੀਤੇ ਕੱਲ੍ਹ, ਮੰਗਲਵਾਰ ਰਾਤ 8 ਵਜੇ ਤੱਕ ਦੇ ਆਂਕੜਿਆਂ ਮੁਤਾਬਿਕ, ਰਾਜ ਵਿੱਚ 105500 ਤੋਂ ਵੀ ਵੱਧ ਕਰੋਨਾ ਟੈਸਟ ਕੀਤੇ ਗਏ ਹਨ ਅਤੇ ਇਸ ਸਮੇਂ ਕੁੱਲ 716 ਕਰੋਨਾ ਪੀੜਿਤ ਲੋਕ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ ਅਤੇ ਇਨ੍ਹਾਂ ਵਿੱਚੋਂ 150 ਆਈ.ਸੀ.ਯੂ. ਵਿੱਚ ਵੀ ਹਨ।
ਪ੍ਰੀਮੀਅਰ ਡੋਮੀਨਿਕ ਪੈਰੋਟੈਟ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਆਉਣ ਵਾਲੇ ਐਤਵਾਰ ਤੱਕ ਰਾਜ ਵਿੱਚ ਵੈਕਸੀਨੇਸ਼ਨ ਦੀਆਂ ਦੋਨੋਂ ਡੋਜ਼ਾਂ ਲਗਾਏ ਜਾਣ ਦੀ ਦਰ ਵਾਲਾ ਅਗਲਾ 80% ਵਾਲਾ ਟੀਚਾ ਪ੍ਰਾਪਤ ਕਰ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਮੌਜੂਦਾ ਸਥਿਤੀਆਂ ਦਾ ਮੁੱਲਾਂਕਣ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸ਼ੁਕਰਵਾਰ ਨੂੰ ਕਰੋਨਾ ਕਾਰਨ ਲਗਾਈਆਂ ਗਈਆਂ ਪਾਬੰਧੀਆਂ ਵਿੱਚ ਹੋਰ ਵੀ ਰਿਆਇਤਾਂ ਦੇਣ ਬਾਰੇ ਵਿਚਾਰ ਕੀਤੇ ਜਾ ਰਹੇ ਹਨ।

Install Punjabi Akhbar App

Install
×