ਓਬਾਮਾ ਦੀ ਪਾਰਟੀ ਬਾਹਰ ਅੰਨ੍ਹੇਵਾਹ ਫਾਇਰਿੰਗ, ਦੋ ਜ਼ਖ਼ਮੀ

obama_1

ਅਮਰੀਕਾ ਦੀ ਕੈਪੀਟਲ ਬਿਲਡਿੰਗ ਵਿੱਚ ਇੱਕ ਸ਼ਖ਼ਸ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਫਾਇਰਿੰਗ ਜਿਸ ਵੇਲੇ ਹੋਈ, ਜਦੋਂ ਰਾਸ਼ਟਰਪਤੀ ਬਰਾਕ ਓਬਾਮਾ ਈਸਟਰ ਪਾਰਟੀ ਵਿੱਚ ਹਿੱਸਾ ਲੈ ਰਹੇ ਸਨ। ਇਸ ਹਮਲੇ ਵਿੱਚ ਇੱਕ ਪੁਲਿਸ ਅਫਸਰ ਤੇ ਇੱਕ ਮਹਿਲਾ ਜ਼ਖ਼ਮੀ ਹੋ ਗਈ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਹਮਲਾਵਰ ਨੂੰ ਵੀ ਗੋਲੀ ਲੱਗੀ ਹੈ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

(ਰੌਜ਼ਾਨ ਅਜੀਤ)