ਜੰਤਰ – ਮੰਤਰ ‘ਤੇ ਵਨ ਰੈਂਕ ਵਨ ਪੈਨਸ਼ਨ ਦੀ ਮੰਗ ਕਰਦੇ ਹੋਏ ਧਰਨਾ ਦੇ ਰਹੇ ਸਾਬਕਾ ਸੈਨਿਕਾਂ ਨੂੰ ਅੱਜ ਪੁਲਿਸ ਨੇ ਉੱਥੋਂ ਹਟਾ ਦਿੱਤਾ। 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਦੇ ਕਾਰਨ ਉਨ੍ਹਾਂ ਨੂੰ ਉੱਥੋਂ ਹਟਾਇਆ ਗਿਆ ਹੈ। ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੈਨਿਕਾਂ ਨੂੰ ਜਿਸ ਤਰ੍ਹਾਂ ਬਲ ਪੂਰਵਕ ਹਟਾਇਆ ਗਿਆ, ਉਸਤੋਂ ਸਾਬਕਾ ਸੈਨਿਕਾਂ ‘ਚ ਤਾਂ ਰੋਸ ਹੈ ਹੀ, ਰਾਜਨੀਤੀ ਵੀ ਸ਼ੁਰੂ ਹੋ ਗਈ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਸਰਕਾਰ ਦੇ ਰਵੱਈਏ ਦਾ ਵਿਰੋਧ ਕੀਤਾ ਹੈ। ਇੱਕ ਸਾਬਕਾ ਫ਼ੌਜੀ ਨੇ ਦੱਸਿਆ ਕਿ ਸਰਕਾਰ ਦੇ ਇਸ ਕੰਮ ਨਾਲ ਸਾਬਕਾ ਸੈਨਿਕਾਂ ਦਾ ਮਨੋਬਲ ਡਿੱਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਸਾਨੂੰ ਗ੍ਰਿਫ਼ਤਾਰ ਕਰਦੀ ਹੈ, ਤਾਂ ਅਸੀਂ ਜੇਲ੍ਹ ਤੋਂ ਵੀ ਆਪਣਾ ਅੰਦੋਲਨ ਜਾਰੀ ਰੱਖਾਂਗੇ।