ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕਰਵਾਇਆ ਆਨ ਲਾਇਨ ਕਵੀ ਦਰਬਾਰ

ਰਈਆ ,4 ਜੂਨ -ਪਿਛਲੇ 34 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ, ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਲੌਕ ਡਾਊਨ ਦੌਰਾਨ ਵੱਡਾ ਉੱਦਮ ਕਰਦਿਆਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇਕ ਆਨ ਲਾਇਨ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰੀ ਮੈਂਬਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਜਨਰਲ ਸਕੱਤਰ ਸ਼ੇਲਿਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਨਜੀਤ ਸਿੰਘ ਵੱਸੀ, ਸਰਬਜੀਤ ਸਿੰਘ ਪੱਡਾ, ਸਕੱਤਰ ਸਿੰਘ ਪੁਰੇਵਾਲ, ਪ੍ਰਧਾਨ ਮਹਿਲਾ ਵਿੰਗ ਮੈਡਮ ਸੁਖਵੰਤ ਕੌਰ ਵੱਸੀ, ਸਕੱਤਰ ਰਾਜਵਿੰਦਰ ਕੌਰ ਰਾਜ, ਮੁਕੇਰੀਆਂ ਤੋਂ ਕਵਿੱਤਰੀ ਮਨਦੀਪ ਕੌਰ ਪ੍ਰੀਤ, ਪੰਜਾਬੀ ਲਿਖਾਰੀ ਸਭਾ ਜਲੰਧਰ ਦੇ ਪ੍ਰਧਾਨ ਪ੍ਰੋ: ਦਲਬੀਰ ਸਿੰਘ ਰਿਆੜ, ਪੁਰਤਗਾਲ ਤੋਂ ਕਵੀ ਦੁੱਖ ਭੰਜਨ ਸਿੰਘ ਰੰਧਾਵਾ, ਪੰਜਾਬੀ ਸਾਹਿਤ ਸਭਾ ਤਰਨ ਤਾਰਨ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ, ਸਿਰਜਣਾ ਕੇਂਦਰ ਕਪੂਰਥਲਾ ਤੋਂ ਕਵਿੱਤਰੀ ਰਜਨੀ ਵਾਲੀਆ, ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਐਡਵੋਕੇਟ ਸ਼ੁਕਰਗੁਜਾਰ ਸਿੰਘ, ਮੀਤ ਪ੍ਰਧਾਨ ਸੁਰਿੰਦਰ ਸਿੰਘ ਚੌਹਕਾ, ਸਰਪ੍ਰਸਤ ਸਤਵਿੰਦਰ ਸਿੰਘ ਓਠੀ, ਜਨਰਲ ਸਕੱਤਰ ਕੁਲਦੀਪ ਸਿੰਘ ਦਰਾਜਕੇ ਆਦਿ ਨੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਾਵਿ ਰਚਨਾਵਾਂ ਪੇਸ਼ ਕੀਤੀਆਂ । ਮੰਚ ਸੰਚਾਲਨ ਦੇ ਫਰਜ਼ ਸਭਾ ਨਿਭਾ ਰਹੇ ਸਭਾ ਦੇ ਜਨਰਲ ਸਕੱਤਰ ਸ਼ੇਲਿਦਰਜੀਤ ਸਿੰਘ ਰਾਜਨ ਨੇ ਨੇ ਦੱਸਿਆ ਕਿ ਇਸ ਕਵੀ ਦਰਬਾਰ ਵਿੱਚ ਹਿੱਸਾ ਲੈਣ ਵਾਲੇ ਸਾਰੇ ਹੀ ਕਵੀਜਨਾਂ ਨੂੰ ਮਾਣ-ਸਨਮਾਨ ਵਜੋਂ ਸਰਟੀਫਿਕੇਟ ਭੇਟ ਕੀਤੇ ਜਾਣਗੇ । ਉਹਨਾਂ ਦੱਸਿਆ ਕਿ ਇਸ ਉਪਰਾਲੇ ਦੀ ਅਗਲੀ ਕੜੀ ਵਿੱਚ ਸਭਾ ਨਾਲ ਜੁੜੇ ਹੋਰ ਸ਼ਾਇਰ ਵੀ ਜਲਦੀ ਭਾਗ ਲੈਣਗੇ ।

Install Punjabi Akhbar App

Install
×