ਪਾਕਿ ਨੇ ਸਿੱਖ ਸ਼ਰਧਾਲੂਆਂ ਨੂੰ ਪੂਰੀ ਸੁਰੱਖਿਆ ਦੇਣ ਦਾ ਕੀਤਾ ਵਾਅਦਾ

ਪਾਕਿਸਤਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਜਾਣ ਵਾਲੀ 2000 ਤੋਂ ਵੱਧ ਸੰਗਤ ਨੂੰ ਪੂਰੀ ਤਰ੍ਹਾਂ ਨਾਲ ਸੁਰੱਖਿਆ ਦੇਣ ਦਾ ਵਾਅਦਾ ਕੀਤਾ ਹੈ। ਈ.ਟੀ.ਪੀ.ਬੀ. ਦੇ ਮੁਖੀ ਸਿਧੀਕੁਲ ਫਾਰੂਕ ਨੇ ਕਿਹਾ ਕਿ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਵਾਹਗਾ-ਅਟਾਰੀ ਸਰਹੱਦ ‘ਤੇ ਹੋਏ ਬੰਬ ਧਮਾਕੇ ਵਾਲੀ ਘਟਨਾ ਮੁੜ ਨਹੀਂ ਹੋਵੇਗੀ ਤੇ ਸਿੱਖ ਸ਼ਰਧਾਲੂਆਂ ਨੂੰ ਨਿਜੀ ਤੌਰ ‘ਤੇ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।