ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਰਹਿਮਾਨ ਮਲਿਕ ਨੇ 2008 ਮੁੰਬਈ ਹਮਲਿਆਂ ਦੇ ਮਾਮਲੇ ‘ਚ ਡੇਵਿਡ ਹੈਡਲੀ ਦੀ ਗਵਾਹੀ ਨੂੰ ਝੂਠ ਦਾ ਪੁਲਿੰਦਾ ਦੱਸਦੇ ਹੋਏ ਭਾਰਤ ‘ਤੇ ਦੋਸ਼ ਲਗਾਇਆ ਹੈ ਕਿ ਉਹ ਪਾਕਿਸਤਾਨੀ-ਅਮਰੀਕੀ ਅੱਤਵਾਦੀ ਦੇ ਬਿਆਨਾਂ ਦੇ ਆਧਾਰ ‘ਤੇ ਪਾਕਿਸਤਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਕਰਯੋਗ ਹੈ ਕਿ ਜਦੋਂ ਮੁੰਬਈ ‘ਤੇ ਅੱਤਵਾਦੀ ਹਮਲਾ ਹੋਇਆ ਸੀ ਉਸ ਸਮੇਂ ਮਲਿਕ ਪਾਕਿਸਤਾਨ ਦੇ ਗ੍ਰਹਿ ਮੰਤਰੀ ਸਨ।