ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦੇ ਫਾਂਸੀ ਰੋਕਣ ਦੀ ਅਪੀਲ ਨੂੰ ਕੀਤਾ ਰੱਦ

shariff

ਪਾਕਿਸਤਾਨ ਨੇ ਫਾਂਸੀ ਦੀ ਸਜ਼ਾ ‘ਤੇ ਫਿਰ ਤੋਂ ਰੋਕ ਲਗਾਉਣ ਦੇ ਸੰਯੁਕਤ ਰਾਸ਼ਟਰ ਅਤੇ ਯੂਰਪੀਅਨ ਯੂਨੀਅਨ ਦੀ ਅਪੀਲ ਨੂੰ ਇਹ ਕਹਿ ਕੇ ਠੁਕਰਾ ਦਿੱਤਾ ਹੈ ਕਿ ਅੱਤਵਾਦੀਆਂ ਨੂੰ ਫਾਂਸੀ ਦੇਣ ਨਾਲ ਅੰਤਰਰਾਸ਼ਟਰੀ ਕਾਨੂੰਨ ਦਾ ਉਲੰਘਣ ਨਹੀਂ ਹੁੰਦਾ। ਪਾਕਿਸਤਾਨ ਸਰਕਾਰ ਨੇ ਇਹ ਕਿਹਾ ਕਿ ਉਨ੍ਹਾਂ ਦਾ ਦੇਸ਼ ਅੰਤਰਰਾਸ਼ਟਰੀ ਕਾਨੂੰਨ ਦਾ ਸਨਮਾਨ ਕਰਦਾ ਹੈ ਪਰੰਤੂ ਇਸ ਸਮੇਂ ਉਹ ਅਸਾਧਾਰਨ ਹਾਲਾਤਾਂ ਤੋਂ ਲੰਘ ਰਿਹਾ ਹੈ। ਪਾਕਿਸਤਾਨ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਬਾਨ ਕੀ ਮੂਨ ਨੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਨੂੰ ਟੈਲੀਫੋਨ ‘ਤੇ ਹੋਈ ਗੱਲਬਾਤ ‘ਚ ਫਾਂਸੀ ‘ਤੇ ਰੋਕ ਲਗਾਉਣ ਦੀ ਸਲਾਹ ਦਿੱਤੀ ਸੀ। ਬੁਲਾਰੇ ਨੇ ਕਿਹਾ ਕਿ ਸ਼ਾਂਤੀਪੂਰਨ ਪਾਕਿਸਤਾਨ ਸਾਰੀ ਦੁਨੀਆ ਦੇ ਹਿਤ ‘ਚ ਹੈ। ਸ਼ਰੀਫ ਨੇ ਮੂਨ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅੱਤਵਾਦੀਆਂ ਨੂੰ ਫਾਂਸੀ ਦੀ ਸਜ਼ਾ ਦਿੰਦੇ ਸਮੇਂ ਸਾਰੇ ਕਾਨੂੰਨੀ ਵਿਵਸਥਾਵਾਂ ਨੂੰ ਧਿਆਨ ‘ਚ ਰੱਖਿਆ ਜਾਵੇਗਾ।

Install Punjabi Akhbar App

Install
×