ਆਪ ਨੇ ਸਰਬਜੀਤ ਸਿੰਘ ਲੁਬਾਣਾ ਨੂੰ ਕੀਤਾ ਹਲਕਾ ਭੁਲੱਥ ਦਾ ਬਿਜਲੀ ਅੰਦੋਲਨ ਕੋਆਰਡੀਨੇਟਰ ਨਿਯੁੱਕਤ

ਭੁਲੱਥ — ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੂਰੇ ਪੰਜਾਬ ਵਿੱਚ ਮਹਿੰਗੀ ਬਿਜਲੀ ਦੇ ਖ਼ਿਲਾਫ਼ ਬਿਜਲੀ ਅੰਦੋਲਨ ਚਲਾਇਆ ਜਾ ਰਿਹਾ ਹੈ   ਇਸ ਅੰਦੋਲਨ ਦੇ ਤਹਿਤ   ਪੂਰੇ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਬਿਜਲੀ ਦੇ ਬਿੱਲ ਸਾੜੇ ਜਾਣਗੇ  ਅਤੇ ਪੂਰੇ ਪੰਜਾਬ ਦੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਪੰਜਾਬ ਵਿਚ ਬਿਜਲੀ ਕਿੰਨੀ ਮਹਿੰਗੀ ਹੈ ਜਦ ਕਿ ਦੂਜੇ ਪ੍ਰਾਂਤਾਂ ਵਿੱਚ ਬਿਜਲੀ ਪੰਜਾਬ ਤੋਂ ਕਿਤੇ ਜ਼ਿਆਦਾ ਸਸਤੀ ਮਿਲਦੀ ਹੈ  ਇਸ ਅੰਦੋਲਨ ਨੂੰ ਚਲਾਉਣ ਲਈ ਹਲਕਾਵਾਰ ਬਿਜਲੀ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ  ਇਸੇ ਕੜੀ ਦੇ ਤਹਿਤ ਆਮ ਆਦਮੀ ਪਾਰਟੀ ਦੀ ਹਾਈਕਮਾਨ ਵੱਲੋਂ  ਸਰਬਜੀਤ ਸਿੰਘ ਲੁਬਾਣਾ ਨੂੰ ਹਲਕਾ ਭੁਲੱਥ ਦਾ ਬਿਜਲੀ ਕੋਆਰਡੀਨੇਟਰ ਨਿਯੁੱਕਤ ਕੀਤਾ ਹੈ ।ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਲੁਬਾਣਾ ਨੇ ਦੱਸਿਆ ਕਿ  ਇਸ ਅੰਦੋਲਨ ਤਹਿਤ ਹਲਕਾ ਭੁਲੱਥ ਦੇ ਸਾਰੇ ਪਿੰਡਾਂ ਅਤੇ ਕਸਬਿਆਂ ਵਿੱਚ ਬਿਜਲੀ ਦੇ ਬਿੱਲ ਸਾੜੇ ਜਾਣਗੇ ਅਤੇ ਪੰਜਾਬ ਦੀ ਜਨਤਾ ਨੂੰ ਦੱਸਿਆ ਜਾਏਗਾ  ਕਿ ਪੰਜਾਬ ਵਿੱਚ ਬਿਜਲੀ ਦੇ ਰੇਟ ਜ਼ਿਆਦਾ ਕਿਉਂ ਹਨ  ਅਤੇ ਨਾਲ ਹੀ ਇਸ ਅੰਦੋਲਨ ਨਾਲ ਪੰਜਾਬ ਸਰਕਾਰ ਨੂੰ ਮਜਬੂਰ ਕੀਤਾ ਜਾਵੇਗਾ ਜੋ ਬਿਜਲੀ ਦੇ ਰੇਟ ਕੇਜਰੀਵਾਲ ਦੀ ਦਿੱਲੀ ਸਰਕਾਰ ਵਾਂਗੂੰ ਮੁਫ਼ਤ ਅਤੇ ਸਸਤੇ ਕਰੇ।ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕੋਰੋਨਾ ਕਾਰਨ ਬਹੁਤ ਤੰਗੀ ਦੀ ਹਾਲਤ ਵਿਚ ਜ਼ਿੰਦਗੀ ਗੁਜ਼ਰ ਬਸਰ ਕਰ ਰਹੇ ਹਨ  ਅਤੇ ਮਹਿੰਗੀ ਬਿਜਲੀ ਕਾਰਨ ਆਮ ਲੋਕਾਂ ਦੇ ਨਾਲ ਨਾਲ  ਛੋਟਾ ਕਾਰੋਬਾਰੀ ਅਤੇ ਵਪਾਰੀ ਤਬਕਾ  ਵੀ ਬਹੁਤ ਦੁਖੀ ਹਨ  . ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਬਿਜਲੀ ਦੇ ਬਿੱਲ ਘੱਟ ਨਾ ਕੀਤੇ ਤਾਂ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਆਉਣ ਤੇ  ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਕਾਂਟ੍ਰੈਕਟ ਰੱਦ ਕਰਕੇ ਪੰਜਾਬ ਦੇ ਲੋਕਾਂ ਨੂੰ ਆਪ ਸਰਕਾਰ ਸਸਤੀ ਬਿਜਲੀ ਮੁਹੱਈਆ ਕਰਵਾਏਗੀ  . ਉਨ੍ਹਾਂ ਨੇ ਆਪਣੀ ਨਿਯੁਕਤੀ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੁਆਰਾ ਦਿੱਤੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ।

Install Punjabi Akhbar App

Install
×