ਗੁਰਦਆਰਾ ਸਾਹਿਬ ਹਮਿਲਟਨ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

NZ PIC 17 May-2

ਨਿਊਜ਼ੀਲੈਂਡ ਦੇ ਸਥਾਪਿਤ ਸਭ ਤੋਂ ਪਹਿਲਾ ਗੁਰਦੁਆਰਾ ਸਾਹਿਬ ਹਮਿਲਟਨ ਵਿਖੇ ਤੀਜੇ ਪਾਤਸ਼ਾਹਿ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਸਾਹਿਤ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦੀਵਾਨ ਸਜਿਆ। ਸ਼ੁਰੂ ਵਿਚ ਬੱਚਿਆਂ ਨੇ ਸ਼ਬਦ ਗਾਇਨ ਕੀਤੇ ਅਤੇ ਫਿਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ, ਭਾਈ ਹਰਦੀਪ ਸਿੰਘ ਅਤੇ ਭਾਈ ਜਸਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਕਥਾ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਹ ਜੱਥਾ ਨਵੰਬਰ 2016 ਤੱਕ ਇਥੇ ਰਹੇਗਾ। ਭਾਈ ਗੁਰਦੀਪ ਸਿੰਘ ਇਸ ਗੁਰਦੁਆਰਾ ਸਾਹਿਬ ਵਿਖੇ ਦੂਜੀ ਵਾਰ ਆਏ ਹਨ ਅਤੇ ਸੰਗਤਾਂ ਇਨ੍ਹਾਂ ਦੇ ਕਥਾ ਪ੍ਰਵਾਹ ਤੋਂ ਕਾਫੀ ਪ੍ਰਭਾਵਿਤ ਹੈ। ਤਿੰਨੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਪ੍ਰਬੰਧਕਾਂ ਵੱਲੋਂ ਸਮੂਹ ਸੰਗਤ, ਸੇਵਾਦਾਰਾਂ ਅਤੇ ਰਾਗੀ ਜੱਥੇ ਦਾ ਧੰਨਵਾਦ ਕੀਤਾ ਗਿਆ।

Welcome to Punjabi Akhbar

Install Punjabi Akhbar
×
Enable Notifications    OK No thanks