ਕੋਰੋਨਾ ਵਾਇਰਸ ਦੇ ਮੱਦੇਨਜ਼ਰ ਯਾਤਰੀਆਂ ਦੀ ਕੀਤੀ ਜਾ ਰਹੀ ਹੈ ਸਰੀਰਕ ਜਾਂਚ – ਸਿਵਲ ਸਰਜਨ

ਕੋਰੋਨਾ ਵਾਇਰਸ ਕਾਰਨ ਚੀਨ ਵਿਚ ਹੋਈਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਤੋਂ ਪੀੜਤ ਹੋਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਆਉਣ ਵਾਲੀਆਂ ਕੌਮਾਂਤਰੀ ਉਡਾਣਾਂ ਦੇ ਸਾਰੇ ਯਾਤਰੀਆਂ ਦੀ ਸਰੀਰਕ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ ਅੰਮ੍ਰਿਤਸਰ ਡਾ: ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਰਾਜਾਸਾਂਸੀ ਹਵਾਈ ਅੱਡੇ ਤੇ ਚੀਨ ਤੋਂ ਕੋਈ ਵੀ ਸਿੱਧੀ ਹਵਾਈ ਉਡਾਣ ਨਹੀਂ ਆਉਂਦੀ ਪਰ ਫਿਰ ਵੀ ਹਵਾਈ ਅੱਡੇ ਤੇ ਤਾਇਨਾਤ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਵਿਦੇਸ਼ਾਂ ਤੋਂ ਵੱਖ-ਵੱਖ ਕੌਮਾਂਤਰੀ ਹਵਾਈ ਉਡਾਣਾਂ ਆਉਣ ਵਾਲੇ ਸਾਰੇ ਯਾਤਰੂਆਂ ਦੀ ਥਰਮਲ ਸਕੈਨਰ ਰਾਹੀਂ ਵਿਸ਼ੇਸ਼ ਸਰੀਰਕ ਜਾਂਚ ਕੀਤੀ ਜਾ ਰਹੀ ਹੈ। 

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×