ਸੰਵਿਧਾਨ ਨਿਰਮਾਤਾ ਡਾ ਬੀ ਆਰ ਅੰਬੇਡਕਰ ਦੇ ਜਨਮ ਦਿਵਸ ਮੌਕੇ ਪਵਨ ਦੀਵਾਨ ਨੇ ਕੋਰੋਨਾ ਵੈਕਸੀਨ ਦਾ ਦੂਸਰਾ ਡੋਜ਼ ਲਗਵਾ ਕੇ ਲੋਕਾਂ ਨੂੰ ਕੀਤਾ ਪ੍ਰੇਰਿਤ

ਨਿਊਯਾਰਕ/ਲੁਧਿਆਣਾ —ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵੱਲੋਂ ਸੰਵਿਧਾਨ ਨਿਰਮਾਤਾ ਡਾ ਬੀਆਰ ਅੰਬੇਦਕਰ ਦੇ ਜਨਮ ਦਿਵਸ ਮੌਕੇ ਅੱਜ ਸੀਐਚਸੀ ਜਵੱਦੀ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ ਦੂਸਰਾ ਡੋਜ ਲਗਵਾ ਕੇ  ਲੋਕਾਂ ਨੂੰ ਖੁਦ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ। ਜਿਨ੍ਹਾਂ ਇਸ ਦੌਰਾਨ ਜਿਥੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਾਈ ਚ ਸਰਕਾਰੀ ਨਿਯਮਾਂ ਦਾ ਪਾਲਣ ਕਰਨ ਅਤੇ ਖ਼ੁਦ ਨੂੰ ਵੈਕਸੀਨ ਲਗਾਉਣ ਦੀ ਅਪੀਲ ਕੀਤੀ। ਉਥੇ ਹੀ, ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵੈਕਸੀਨ ਦੀ ਕਮੀ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ।ਇਸ ਦੌਰਾਨ ਦੀਵਾਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਾਈ ਚ ਸਰਕਾਰੀ ਹਿਦਾਇਤਾਂ ਦੇ ਤਹਿਤ ਸਾਰਿਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੋਸ਼ਲ ਡਿਸਟੈੰਸਿੰਗ ਦਾ ਪਾਲਣ ਕਰਨਾ ਅਤੇ ਮਾਸਕ ਲਗਾਉਣਾ ਵੀ ਬਹੁਤ ਜ਼ਰੂਰੀ ਹੈ। ਅੱਜ ਸੰਵਿਧਾਨ ਨਿਰਮਾਤਾ ਡਾ ਬੀਆਰ ਅੰਬੇਡਕਰ ਦੇ ਜਨਮ ਦਿਵਸ ਮੌਕੇ ਉਹ ਵੈਕਸੀਨੇਸ਼ਨ ਦਾ ਦੂਸਰਾ ਅਤੇ ਆਖ਼ਰੀ ਟੀਕਾ ਲਗਵਾਉਣ ਪਹੁੰਚੇ ਹਨ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਸਾਹਮਣੇ ਆ ਰਹੀ ਕਮੀ ਤੇ ਕੇਂਦਰ ਸਰਕਾਰ ਦੀ ਨਿੰਦਾ ਵੀ ਕੀਤੀ ਅਤੇ ਕਿਹਾ ਕਿ ਹਰ ਸਹੀ ਵਿਅਕਤੀ ਨੂੰ ਕੋਰੋਨਾ ਦਾ ਟੀਕਾ ਲੱਗੇ ਇਸ ਲਈ ਕੇਂਦਰ ਸਰਕਾਰ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਵੈਕਸੀਨ ਦੀ ਸਪਲਾਈ ਹੋਵੇ। ਜਦਕਿ ਕੋਰੋਨਾ ਵੈਕਸੀਨ ਦੀ ਕਮੀ ਸਾਫ਼ ਤੌਰ ਤੇ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਵੀ ਵੈਕਸੀਨ ਲੱਗਣੀ ਚਾਹੀਦੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਵੈਕਸੀਨ ਨੂੰ ਲੈ ਕੇ ਸੂਬਿਆਂ ਨਾਲ ਭੇਦਭਾਵ ਬੰਦ ਕਰਨਾ ਚਾਹੀਦਾ ਹੈ ਅਤੇ ਮਹਾਰਾਸ਼ਟਰ, ਪੰਜਾਬ ਤੇ ਦਿੱਲੀ ਵਰਗੇ ਸੂਬਿਆਂ ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਜਿਥੇ ਕੋਰੋਨਾ ਦੇ ਕੇਸ ਤੇਜੀ ਨਾਲ ਵੱਧ ਰਹੇ ਹਨ।

Install Punjabi Akhbar App

Install
×