ਪੀਐਲਈਡੀਬੀ ਦੇ ਚੇਅਰਮੈਨ ਪਵਨ ਦੀਵਾਨ ਨੂੰ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸੌਂਪਿਆ ਨਿਯੁਕਤੀ ਪੱਤਰ 

IMG_0802

ਨਿਊਯਾਰਕ /ਚੰਡੀਗੜ੍ਹ, 2 ਸਤੰਬਰ —ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ (ਪੀਐਲਈਡੀਬੀ) ਦੇ ਨਵ ਨਿਯੁਕਤ ਚੇਅਰਮੈਨ ਪਵਨ ਦੀਵਾਨ ਨੂੰ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਉਨ੍ਹਾਂ ਨਿਯੁਕਤੀ ਪੱਤਰ ਸੌਂਪਿਆ ਗਿਆ।

ਇਸ ਮੌਕੇ ਅਰੋੜਾ ਨੇ ਦੀਵਾਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਤੇ ਕੰਮ ਕਰਦਿਆਂ ਉਦਯੋਗਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਅਤੇ ਉਨ੍ਹਾਂ ਦੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਿਹਾ, ਤਾਂ ਜੋ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਤੇ ਹੋਰ ਅੱਗੇ ਵਧਾਇਆ ਜਾ ਸਕੇ।

ਜਦਕਿ ਪਵਨ ਦੀਵਾਨ ਨੇ ਸੀਐਮ ਕੈਪਟਨ ਅਮਰਿੰਦਰ ਸਿੰਘ, ਐਮਪੀ ਮਨੀਸ਼ ਤਿਵਾੜੀ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ।

Install Punjabi Akhbar App

Install
×