ਗਲਵਾਨ ਘਾਟੀ ਦੇ ਸ਼ਹੀਦ ਪੰਜਾਬੀ ਜਵਾਨਾਂ ਦੇ ਪੀੜਤ ਪਰਿਵਾਰਾਂ ਲਈ ਕੈਪਟਨ ਨੇ ਮੁਆਵਜ਼ੇ ਦਾ ਕੀਤਾ ਐਲਾਨ

ਗਲਵਾਨ ਘਾਟੀ ‘ਚ ਚੀਨੀ ਫ਼ੌਜੀਆਂ ਨਾਲ ਹੋਈ ਖ਼ੂਨੀ ਝੜਪ ਵਿਚ ਸ਼ਹੀਦ ਹੋਏ ਪੰਜਾਬ ਦੇ ਚਾਰ ਜਵਾਨਾਂ ਦੀ ਸ਼ਹੀਦੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਇਬ ਸੂਬੇਦਾਰ ਮਨਦੀਪ ਸਿੰਘ ਤੇ ਨਾਇਬ ਸੂਬੇਦਾਰ ਸਤਨਾਮ ਸਿੰਘ ਨੂੰ ਸਰਕਾਰ ਦੀ ਨੀਤੀ ਤਹਿਤ 12 ਲੱਖ – 12 ਲੱਖ ਮੁਆਵਜ਼ਾ ਤੇ ਉੱਥੇ ਹੀ ਸਿਪਾਹੀ ਗੁਰਤੇਜ ਸਿੰਘ ਤੇ ਸਿਪਾਹੀ ਗੁਰਬਿੰਦਰ ਸਿੰਘ ਨੂੰ 10 ਲੱਖ – 10 ਲੱਖ ਮੁਆਵਜ਼ਾ ਤੇ ਇਕ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×