ਕੋਰੋਨਾ ਵਾਇਰਸ ਨਾਲ ਲੜਾਈ ਲਈ ਪੰਜਾਬ ਪੁਲਿਸ ਹੋਈ ਹਾਈਟੈੱਕ

ਬਰਨਾਲਾ, 26 ਮਾਰਚ (ਧਰਮਪਾਲ ਸਿੰਘ)- ਕੋਰੋਨਾ ਵਾਇਰਸ ਨੂੰ ਲੈ ਕੇ ਸੂਬੇ ਅੰਦਰ ਲੱਗੇ ਕਰਫ਼ਿਊ ਦੌਰਾਨ ਪਿੰਡ ਫਰਵਾਹੀ ਵਿਖੇ ਮਜ਼ਦੂਰਾਂ ਅਤੇ ਲੋੜਵੰਦਾਂ ਨੂੰ ਘਰਾਂ ‘ਚ ਰਾਸ਼ਨ ਨਾ ਮਿਲਣ ਕਾਰਨ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਦੇ ਸੂਬਾ ਸਕੱਤਰ ਸ਼ੇਰ ਸਿੰਘ ਫਰਵਾਹੀ, ਅਮਰੀਕ ਸਿੰਘ, ਭੱਠਾ ਮਜ਼ਦੂਰ ਕੁਲਵਿੰਦਰ ਸਿੰਘ ਅਤੇ ਜਗਸੀਰ ਸਿੰਘ ਨੇ ਦੱਸਿਆ ਕਿ ਦੇਸ਼ ਅੰਦਰ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਰਫ਼ਿਊ ਲਾ ਦਿੱਤਾ ਗਿਆ ਸੀ ਕਿ ਪੰਜਾਬ ਦੇ ਲੋਕ ਇਸ ਵਾਇਰਸ ਦੀ ਜਕੜ ਵਿਚ ਨਾ ਆ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਕਰਫ਼ਿਊ ਦੌਰਾਨ ਘਰਾਂ ‘ਚੋਂ ਬਾਹਰ ਨਾ ਨਿਕਲੋ ਅਤੇ ਖਾਣ ਪੀਣ ਦੀਆਂ ਵਸਤਾਂ ਤੁਹਾਡੇ ਘਰ ਮੁਹੱਈਆ ਕਰਵਾਈਆਂ ਜਾਣਗੀਆਂ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਤੱਕ ਉਨ੍ਹਾਂ ਦੇ ਘਰ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਕੰਮ ਕਰਨ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਤਾਂ ਬਚ ਜਾਣਗੇ ਪਰ ਘਰ ਬੈਠੇ ਭੁੱਖਮਰੀ ਨਾਲ ਜੂਝਦੇ ਮਰ ਜਾਣਗੇ।

ਧੰਨਵਾਦ ਸਹਿਤ (ਅਜੀਤ)