ਆਲ ਇੰਡੀਆ ਇੰਟਰ ਯੂਨੀਵਰਸਿਟੀ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਜੇਤੂ

ਪੰਜਵੀਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ 4 ਤੋਂ 7 ਮਈ ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਵਿਖੇ ਕਰਵਾਈ ਗਈ ਜਿਸ ਵਿੱਚ ਦੇਸ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚੋਂ ਲੜਕਿਆਂ ਦੀਆਂ 16 ਟੀਮਾਂ ਅਤੇ ਲੜਕੀਆਂ ਦੀਆਂ 13 ਟੀਮਾਂ ਨੇ ਭਾਗ ਲਿਆ। ਲੜਕਿਆਂ ਵਿੱਚੋਂ ਓਵਰਆਲ ਟਰਾਫੀ ਵਿੱਚ ਦੂਜਾ ਸਥਾਨ ਅਤੇ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕਰ ਕੇ ਚੈਪੀਅਨਸ਼ਿਪ ਟਰਾਫ਼ੀ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਦੇ ਨਾਮ ਕੀਤੀ ।ਲੜਕੀਆਂ ਦੀ ਟੀਮ ਦੇ ਮੈਨੇਜਰ ਪ੍ਰੋ ਮਨਦੀਪ ਕੌਰ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਅਤੇ ਸੁਖਵਿੰਦਰ ਕੌਰ ਅਤੇ ਲੜਕਿਆਂ ਦੇ ਟੀਮ ਮੈਨੇਜਰ ਵਜੋਂ ਪ੍ਰੋ ਨਿਸ਼ਾਨ ਸਿੰਘ ਨਾਲ ਸਨ। ਸਰਦਾਰ ਅਵਤਾਰ ਸਿੰਘ ਗਤਕਾ ਕੋਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਟੀਮ ਦੀ ਅਗਵਾਈ ਕੀਤੀ ।ਆਲ ਇੰਡੀਆ ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ ਜਿੱਤਣ ਤੇ ਮਾਨਯੋਗ ਵਾਈਸ ਚਾਂਸਲਰ ਡਾ ਅਰਵਿੰਦ ਜੀ ਵੱਲੋਂ ਗੱਤਕਾ ਚੈਂਪੀਅਨਸ਼ਿਪ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਤਸਾਹਿਤ ਕਰਦਿਆਂ ਇਨ੍ਹਾਂ ਖਿਡਾਰੀਆਂ ਨੂੰ ਬਾਕੀ ਖੇਡਾਂ ਦੇ ਖਿਡਾਰੀਆਂ ਵਾਂਗ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ। ਡਾਇਰੈਕਟਰ ਸਪੋਰਟਸ ਡਾ ਗੁਰਦੀਪ ਕੌਰ ਰੰਧਾਵਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਨਾਲ ਵਿਭਾਗ ਦੇ ਮਾਣ ਵਿੱਚ ਵਾਧਾ ਹੋਇਆ। ਗੁਰਦੁਆਰਾ ਸਾਹਿਬ ਪੰਜਾਬੀ ਯੂਨੀਵਰਸਿਟੀ ਦੇ ਪ੍ਰਧਾਨ ਡਾ ਪਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਰਾਸਤੀ ਖੇਡ ਸਿੱਖ ਸ਼ਾਸਤਰ ਵਿੱਦਿਆ(ਗਤਕਾ) ਹਰ ਇੱਕ ਵਿਅਕਤੀ ਨੂੰ ਸ੍ਵੈ ਰੱਖਿਆ ਲਈ ਜ਼ਰੂਰ ਸਿੱਖਣੀ ਚਾਹੀਦੀ ਹੈ। ਇਸ ਮੌਕੇ ਸੁਨਿੰਦਰ ਸਿੰਘ,ਦਿਲਰਾਜ ਸਿੰਘ ਤੇ ਅਮਰਿੰਦਰ ਸਿੰਘ ਵੀ ਮੌਜੂਦ ਰਹੇ।

Install Punjabi Akhbar App

Install
×