ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੂਟੇ ਲਾ ਕੇ ਵਾਤਾਵਰਨ ਦਿਵਸ ਵਜੋਂ ਮਨਾਇਆ

  • ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੂਟੇ ਲਾ ਕੇ ਵਾਤਾਵਰਨ ਦਿਵਸ ਵਜੋਂ ਮਨਾਇਆ

15gsc fdk seer

ਫਰੀਦਕੋਟ (15 ਮਾਰਚ) — ਸੱਤਵੇਂ ਗੁਰੂ, ਗੁਰੂ ਹਰਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਆਸਰਾ ਕਲੱਬ ਕੈਨੇਡਾ ਦੇ ਸਹਿਯੋਗ ਨਾਲ ਵਾਤਾਵਰਣ ਸੰਭਾਲ ਸੰਸਥਾ ਸੀਰ ਵੱਲੋਂ ‘ਸਿੱਖ ਵਾਤਾਵਰਨ ਦਿਵਸ’ ਵਜੋਂ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਰ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦੇ ਮਕਸਦ ਨਾਲ ਪ੍ਰਕਾਸ਼ ਪੁਰਬ ਮਨਾਉਂਦਿਆਂ ਬਾਬਾ ਫਰੀਦ ਸਕੂਲ, ਫਰੀਦ ਮਾਰਗ ‘ਤੇ ਜਾਮਣ ਦੇ ਬੂਟੇ ਲਗਾਏ ਗਏ। ਇਹਨਾਂ ਬੂਟਿਆਂ ਨੂੰ ਬਚਾਉਣ ਲਈ ਆਲੇ ਦੁਆਲੇ ਟ੍ਰੀ-ਗਾਰਡ ਵੀ ਲਗਾਏ ਗਏ ਹਨ ਅਤੇ ਇਹਨਾਂ ਬੂਟਿਆਂ ਦੀ ਸੰਭਾਲ ਦੀ ਜਿੰਮੇਵਾਰੀ ਸੀਰ ਸੰਸਥਾ ਵੱਲੋਂ ਸਾਂਭੀ ਗਈ ਹੈ। ਅੱਜ ਦੇ ਬੂਟਾ ਲਗਾਉਣ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪ੍ਰਿੰਸੀਪਲ ਕੁਲਦੀਪ ਕੌਰ, ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਪਰਿਵਾਰ ਸਮੇਤ ਪਹੁੰਚੇ ਅਤੇ ਉਹਨਾਂ ‘ਸਿੱਖ ਵਾਤਾਵਰਣ ਦਿਵਸ’ ਦੀ ਵਧਾਈ ਦਿੰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਹਨਾਂ ਸਕੂਲ ਵੱਲੋਂ ਹਰ ਕਿਸਮ ਦੇ ਸਹਿਯੋਗ ਦਾ ਵਾਅਦਾ ਕੀਤਾ। ਸੀਰ ਦੇ ਸੀਨੀਅਰ ਮੈਂਬਰ ਸੰਦੀਪ ਅਰੋੜਾ ਨੇ ਦੋਹਾਂ ਸੰਸਥਾਵਾਂ ਅਤੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਮਾਸਟਰ ਗੁਰਮੇਲ ਸਿੰਘ, ਸੁਖਜੀਤ ਸਿੰਘ ਬਰਾੜ, ਹਰਚਰਨ ਸਿੰਘ, ਗੁਰਚਰਨ ਭੰਡਾਰੀ, ਬਲਤੇਜ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਬਾਸੀ, ਜਸਵਿੰਦਰ ਸਿੰਘ ਬਾਠ, ਗਗਨਦੀਪ ਸਿੰਘ ਬੇਦੀ, ਕੁਲਵਿੰਦਰ ਸਿੰਘ, ਸੁਰਿੰਦਰ ਪੁਰੀ, ਗਗਨਦੀਪ ਪਾਹਵਾ, ਜਸਵੀਰ ਸਿੰਘ, ਰਵਿੰਦਰ ਸਿੰਘ, ਭੁਵੇਸ਼ ਕੁਮਾਰ, ਵਿਕਾਸ ਅਰੋੜਾ, ਅਮਨਪ੍ਰੀਤ ਸਿੰਘ ਅਤੇ ਬੱਚੇ ਦਕਸ਼ ਬੇਦੀ, ਇਸ਼ਾਨ ਪੁਰੀ, ਰਹਿਮਤ ਪਾਹਵਾ ਹਾਜਰ ਸਨ।

Welcome to Punjabi Akhbar

Install Punjabi Akhbar
×
Enable Notifications    OK No thanks