ਸ਼੍ਰੋਮਣੀ ਕਮੇਟੀ ਚੋਣਾਂ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕਮੇਟੀ ਕਰੇਗੀ ਮੁੱਖ ਕਮਿਸ਼ਨਰ ਦੀ ਚੋਣ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀਆਂ ਚੋਣਾਂ ਜਿਹੜੀਆਂ ਸਤੰਬਰ 2016 ਵਿਚ ਹੋਣਗੀਆਂ ਲਈ ਅਗਲੇ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਦੀ ਚੋਣ ਕਰੇਗੀ। ਗ੍ਰਹਿ ਮੰਤਰਾਲੇ ਨੇ ਸਿੱਖਾਂ ਦੀ ਮਿੰਨੀ ਸੰਸਦ ਸਮਝੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅਗਲੇ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਨਵੇਂ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਗਜ਼ਟ ਨੋਟੀਫਿਕੇਸ਼ਨ ਮੁਤਾਬਕ ਗ੍ਰਹਿ ਮੰਤਰਾਲਾ ਸਿੱਖ ਗੁਰਦੁਆਰਾ ਐਕਟ 1925 ਤਹਿਤ ਕੰਮ ਕਰਨ ਲਈ ਅਗਲਾ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕਰੇਗਾ। ਕੇਂਦਰ ਸਰਕਾਰ ਤਿੰਨ ਸੇਵਾ ਮੁਕਤ ਜੱਜਾਂ ਜਿਨ੍ਹਾਂ ਦੀ ਉਮਰ 70 ਸਾਲ ਤੋਂ ਵੱਧ ਨਾ ਹੋਵੇ ਦਾ ਪੈਨਲ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਕੋਲ ਪਹੁੰਚ ਕਰੇਗੀ। ਹਾਈ ਕੋਰਟ ਤੋਂ ਸੇਵਾ ਮੁਕਤ ਜੱਜਾਂ ਦੀ ਪੈਨਲ ਮਿਲਣ ਪਿੱਛੋਂ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਵਾਲੀ ਖੋਜ- ਕਮ-ਚੋਣ ਕਮੇਟੀ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਢੁਕਵੇਂ ਉਮੀਦਵਾਰਾਂ ਦੀ ਸਿਫਾਰਸ਼ ਕਰੇਗੀ। ਇਸ ਪੈਨਲ ਦੇ ਦੂਸਰੇ ਮੈਂਬਰ ਕਾਨੂੰਨ ਤੇ ਖਰਚਾ ਵਿਭਾਗ ਦੇ ਕੇਂਦਰੀ ਸਕੱਤਰ ਹੋਣਗੇ। ਖੋਜ-ਕਮ-ਚੋਣ ਕਮੇਟੀ ਦੀ ਸਿਫਾਰਸ਼ ਅੰਤਿਮ ਚੋਣ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਨੂੰ ਕਰੇਗੀ। ਗ੍ਰਹਿ ਮਤਰੀ ਰਾਜਨਾਥ ਸਿੰਘ ਇਸ ਕਮੇਟੀ ਦੇ ਇਕੋ ਇਕ ਦੂਸਰੇ ਮੈਂਬਰ ਹਨ। ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਦੀ ਮਿਆਦ ਦੋ ਸਾਲ ਹੋਵੇਗੀ ਜਿਸ ਨੂੰ ਜੇਕਰ ਜ਼ਰੂਰੀ ਹੋਵੇ ਤਾਂ ਕੈਬਨਿਟ ਕਮੇਟੀ ਦੀ ਮਨਜ਼ੂਰੀ ਨਾਲ ਇਕ ਸਾਲ ਤਕ ਵਧਾਇਆ ਜਾ ਸਕਦਾ ਹੈ। ਪੰਜਾਬ, ਹਰਿਆਣਾ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਕਰਦੀ ਹੈ ਪਰ ਅਜੇ ਤਕ ਚੋਣ ਪ੍ਰਕਿਰਿਆ ਲਈ ਕੋਈ ਢੁਕਵੇਂ ਨਿਯਮ ਨਹੀਂ ਸਨ।

Install Punjabi Akhbar App

Install
×