ਸਰਕਾਰ ਦੀਆਂ ਨੀਤੀਆਂ ਖਿਲਾਫ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੂੰ ਤਾਲਾ ਲਗਾਉਣ ਜਾ ਰਹੇ ਸੈਂਕੜੇ ਯੂਥ ਕਾਂਗਰਸ ਦੇ ਵਰਕਰਾਂ ‘ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ‘ਚ ਕਈ ਕਾਂਗਰਸੀ ਵਰਕਰ ਫੱਟੜ ਹੋ ਗਏ ਹਨ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਹੀ ਰੋਕ ਲਿਆ। ਪੁਲਿਸ ਵਲੋਂ ਪੰਜਾਹ ਦੇ ਕਰੀਬ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
(ਪਰਮਿੰਦਰ ਸਿੰਘ ਅਹੂਜਾ) ਰੌਜ਼ਾਨਾ ਅਜੀਤ