ਹੋਮਿਓਪੈਥਿਕ ਵਿਭਾਗ ਵਲੋਂ ਪੋਸ਼ਣ ਸਪਤਾਹ ਦੌਰਾਨ ਗਰਭਵਤੀ ਔਰਤਾਂ ਨੂੰ ਕੀਤਾ ਗਿਆ ਜਾਗਰੂਕ

ਫਰੀਦਕੋਟ :- ਹੋਮਿਓਪੈਥਿਕ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਬਲਿਹਾਰ ਸਿੰਘ ਰੰਗੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਹੋਮਿਓਪੈਥੀ ਅਫਸਰ ਡਾ. ਕੁਲਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਵਿਖੇ ਮਨਾਏ ਗਏ ਪੋਸ਼ਣ ਸਪਤਾਹ ਦੌਰਾਨ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਰੋਜ਼ਾਨਾ ਸੰਤੁਲਿਤ ਖੁਰਾਕ ਲੈਣ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਅਫਸਰ ਡਾ. ਦਿਨੇਸ਼ ਸੇਠੀ ਅਤੇ ਡਾ. ਭਗਵੰਤ ਕੌਰ ਨੇ ਦੱਸਿਆ ਕਿ ਸਾਨੂੰ ਰੋਜਾਨਾ ਖੁਰਾਕ ਵਿੱਚ ਸਰੀਰ ਲਈ ਲੋੜੀਂਦੇ ਪੌਸ਼ਟਿਕ ਤੱਤ ਉਚਿਤ ਮਾਤਰਾ ਵਿੱਚ ਸੇਵਨ ਕਰਨੇ ਚਾਹੀਦੇ ਹਨ, ਉਨਾਂ ਪ੍ਰੋਟੀਨ ਅਤੇ ਆਇਰਨ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਹਰੀਆਂ ਸਬਜ਼ੀਆਂ, ਫਲ-ਫਰੂਟ, ਦੁੱਧ-ਦਹੀ ਸਲਾਦ, ਗੁੜ, ਅੰਡੇ, ਛੋਲੇ, ਹਰੇ ਪੱਤੇ ਵਾਲੀਆਂ ਸਬਜੀਆਂ ਅਤੇ ਦਾਲਾਂ ਆਦਿ ਨੂੰ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨ ਅਤੇ ਜੰਕ ਫੂਡ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਆਲਾ-ਦੁਆਲਾ ਸਾਫ ਰੱਖਣ ਅਤੇ ਨਿੱਜੀ ਸਾਫ-ਸਫਾਈ ਰੱਖਣ ਸਬੰਧੀ ਵੀ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਗਰਭਵਤੀ ਔਰਤਾਂ ਦੀ ਖੁਰਾਕ ‘ਤੇ ਹੀ ਪੈਦਾ ਹੋਣ ਵਾਲੇ ਬੱਚੇ ਨਿਰਭਰ ਹਨ। ਕਿਉਂਕਿ ਖੁਰਾਕ ਦੀ ਅਣਗਹਿਲੀ ਕਰਕੇ ਮਾਸ ਪੇਸ਼ੀਆਂ ਕਮਜੋਰ ਹੋ ਜਾਂਦੀਆਂ ਹਨ, ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਅਨੀਮੀਆਂ ਵਰਗੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਜਾਣਾ ਵੀ ਸੁਭਾਵਿਕ ਹੈ। ਉਨਾ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਨੂੰ ਉਸਾਰੂ ਸੋਚ ਅਤੇ ਹਾਂਪੱਖੀ ਨਜਰੀਆ ਰੱਖਣ ਦੀ ਵੀ ਨਸੀਅਤ ਦਿੱਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਨਵਜੋਤ ਕੌਰ ਹੋਮਿਓ ਡਿਸਪੈਂਸਰ ਆਦਿ ਵੀ ਹਾਜ਼ਰ ਸਨ।

Welcome to Punjabi Akhbar

Install Punjabi Akhbar
×
Enable Notifications    OK No thanks