ਜਨਤਕ ਜਾਇਦਾਦਾਂ ਦੇ ਨੁਕਸਾਨ ‘ਤੇ ਸੁਪਰੀਮ ਕੋਰਟ ਸਖ਼ਤ

supremecourtਗੁਜਰਾਤ ‘ਚ ਪਾਟੀਦਾਰ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ ਮਾਮਲੇ ‘ਤੇ ਸੁਣਵਾਈ ਦੌਰਾਨ ਅੱਜ ਸੁਪਰੀਮ ਕੋਰਟ ਕਾਫੀ ਸਖਤ ਨਜਰ ਆਇਆ। ਅੰਦੋਲਨ ਦੌਰਾਨ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਸਾਰਿਆਂ ਲਈ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾਣੇ ਚਾਹੀਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਅੰਦੋਲਨਕਾਰੀ ਦੇਸ਼ ਨੂੰ ਬੰਧਕ ਨਹੀਂ ਬਣਾ ਸਕਦੇ। ਅਦਾਲਤ ਨੂੰ ਅੰਦੋਲਨਾਂ ਦੌਰਾਨ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਲਈ ਜਵਾਬਦੇਹੀ ਤੈਅ ਕਰਨ ਖਾਤਰ ਪੱਧਰ ਤੈਅ ਕਰਨਗੇ ਹੋਣਗੇ।

Install Punjabi Akhbar App

Install
×