ਪੰਜਾਬ ‘ਚ ਕਿਸਾਨਾਂ ਵਲੋਂ ਤੀਜੇ ਦਿਨ ਵੀ ‘ਰੇਲ ਰੋਕੋ’ ਮੋਰਚਾ ਜਾਰੀ , ਯਾਤਰੀ ਪ੍ਰੇਸ਼ਾਨ

1095520__9sng16ਦੋ ਦਿਨਾ ਹੋਰ ਵਧੇ ਰੇਲ ਰੋਕੋ ਅੰਦੋਲਨ ਤਹਿਤ ਅੱਜ ਤੀਜੇ ਦਿਨ ਵੀ ਪੰਜਾਬ ‘ਚ ਕਿਸਾਨਾਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਹੋਇਆ ਹੈ। ਪੰਜਾਬ ਦੇ ਕਈ ਸਥਾਨਾਂ ਜਿਵੇਂ ਮੋਗਾ, ਫ਼ਿਰੋਜਪੁਰ, ਲੁਧਿਆਣਾ ਸਮੇਤ ਜਾਖ਼ਲ ਲਹਿਰਾਗਾਗਾ-ਸੁਨਾਮ ਮੁੱਖ ਸੜਕ ਵਿਖੇ ਧਰਨਾ ਲਾਕੇ ਬੈਠੇ ਕਿਸਾਨਾਂ ਨੇ ਪ੍ਰਦਰਸ਼ਨ ਕਰ ਨਾਅਰੇਬਾਜ਼ੀ ਕੀਤੀ। ਹਿਸਾਰ-ਲੁਧਿਆਣਾ ਵਿਚਕਾਰ ਕਈ ਪੈਸੇਜਰ ਰੇਲ ਗੱਡੀਆਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਧਰਨੇ ਦੇ ਤੀਜੇ ਦਿਨ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਵਜਾ ਕਰਕੇ ਕਿਸਾਨਾਂ ਨੂੰ ਨਾ ਸਹੀ ਬੀਜ ਅਤੇ ਨਾ ਹੀ ਕੀਟ ਨਾਸ਼ਕ ਦਵਾਈਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਨਕਲੀ ਦਵਾਈਆਂ ਦੀ ਸਪਲਾਈ ਲਈ ਬਾਦਲ ਸਰਕਾਰ ਜ਼ਿੰਮੇਵਾਰ ਹੈ। ਇਸ ਹੋਏ ਨੁਕਸਾਨ ਦੇ ਲਈ ਸੂਬਾ ਸਰਕਾਰ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਬਰਖ਼ਾਸਤ ਕਰੇ। ਉਨ੍ਹਾਂ ਕਿਹਾ ਕਿ ਸਾਡਾ ਸੰਘਰਸ਼ ਸਰਕਾਰ ਦੇ ਖ਼ਿਲਾਫ਼ ਹੈ ਅਤੇ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਨ੍ਹਾਂ ਸਮਾਂ ਚੱਲਦਾ ਰਹੇਗਾ ਜਦੋਂ ਤੱਕ ਸਰਕਾਰ ਅਸਲ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਨਹੀਂ ਕਰਦੀ ਅਤੇ ਕਿਸਾਨਾਂ ਨੂੰ ਨਰਮੇਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਦਿੰਦੀ।

Install Punjabi Akhbar App

Install
×