ਸਰਕਾਰ ਵੱਲੋਂ ਜ਼ਰੂਰੀ ਵਸਤਾਂ ਤੇ ਜ਼ਰੂਰੀ ਸੇਵਾਵਾਂ ਦੀ ਸੂਚੀ ਜਾਰੀ

ਫ਼ਾਜ਼ਿਲਕਾ (ਪ੍ਰਦੀਪ ਕੁਮਾਰ )- ਕੋਵਿਡ 19 ਨੂੰ ਲੈ ਕੇ ਲੋਕਾਂ ਵਿਚ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਦੀ ਲੱਗੀ ਦੌੜ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਨੇ ਜ਼ਰੂਰੀ ਵਸਤਾਂ ਐਕਟ 1955 ਅਧੀਨ ਜ਼ਰੂਰੀ ਵਸਤਾਂ ਤੇ ਸੇਵਾਵਾਂ, ਜਿੰਨਾ ਦੀ ਨਿਤ ਪ੍ਰਤੀ ਦਿਨ ਦੀ ਜ਼ਿੰਦਗੀ ਵਿਚ ਲੋੜ ਪੈਂਦੀ ਹੈ, ਦੀ ਸੂਚੀ ਜਾਰੀ ਕੀਤੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੰਦਿਆ ਦੱਸਿਆ ਕਿ ਇਨ੍ਹਾਂ ਵਸਤਾਂ ਵਿਚ ਅਨਾਜ ਜਿਵੇਂ ਕਿ ਕਣਕ, ਚੌਲ ਤੇ ਆਟਾ, ਦਾਲਾਂ, ਖਾਣ ਵਾਲੇ ਤੇਲ, ਸਬਜ਼ੀਆਂ, ਖੰਡ, ਗੁੜ, ਦੁੱਧ, ਚਾਹ, ਲੂਣ ਤੋਂ ਇਲਾਵਾ ਵਾਇਰਸ ਨੂੰ ਰੋਕਣ ਲਈ ਵਰਤੇ ਜਾਂਦੇ ਮਾਸਕ ਅਤੇ ਹੈਂਡ ਸੈਨੇਟਾਈਜ਼ਰ ਸ਼ਾਮਿਲ ਹਨ, ਨੂੰ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਵਸਤਾਂ ਦੀ ਸਪਲਾਈ ਉੱਤੇ ਕੋਈ ਰੋਕ ਨਹੀਂ ਲੱਗੇਗੀ ਅਤੇ ਨਾ ਹੀ ਇਨ੍ਹਾਂ ਵਸਤਾਂ ਨੂੰ ਵੱਡੀ ਮਾਤਰਾ ਵਿਚ ਭੰਡਾਰ ਕੀਤਾ ਜਾ ਸਕੇਗਾ। 

ਧੰਨਵਾਦ ਸਹਿਤ (ਅਜੀਤ)