
ਭੁਲੱਥ —ਦੇਸ਼ ਨੂੰ ਆਜ਼ਾਦ ਹੋਇਆਂ 73 ਸਾਲ ਬੀਤ ਚੁੱਕੇ ਹਨ ਪਰ ਅੱਜ ਵੀ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ , ਜਿਸ ਦਾ ਕਾਰਨ ਉਹ ਰਵਾਇਤੀ ਪਾਰਟੀਆਂ ਹਨ ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਵਾਰੋ ਵਾਰੀ ਦੇਸ਼ ਉੱਤੇ ਰਾਜ ਕੀਤਾ . ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭੁੱਲਥ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਵੱਡੇ ਆਗੂ ਵਾਰੋ ਵਾਰੀ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਸਰਕਾਰ ਬਣਾਉਂਦੇ ਹਨ ਪਰ ਬਾਅਦ ਵਿੱਚ ਉਸੇ ਜਨਤਾ ਨੂੰ ਪੰਜ ਸਾਲ ਲੁੱਟਦੇ ਤੇ ਕੁੱਟਦੇ ਹਨ . ਪਰ ਹੁਣ ਦੇਸ਼ ਦਾ ਨੌਜਵਾਨ ਵਰਗ ਅਤੇ ਆਮ ਲੋਕ ਆਪਣੇ ਹੱਕਾਂ ਪ੍ਰਤੀ ਕਾਫੀ ਜਾਗਰੂਕ ਹੋ ਰਹੇ ਹਨ ਇਸੇ ਕਾਰਨ ਉਹ ਰਵਾਇਤੀ ਪਾਰਟੀਆਂ ਤੋਂ ਛੁਟਕਾਰਾ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰੂਪ ਵਿਚ ਤੀਜਾ ਬਦਲ ਚਾਹੁੰਦੇ ਹਨ । ਸਰਬਜੀਤ ਸਿੰਘ ਲੁਬਾਣਾ ਨੇ ਪੰਜਾਬ ਦੇ ਵਾਸੀਆਂ ਨੂੰ ਬੇਨਤੀ ਕੀਤੀ ਕਿ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦਿਓ ਤਾਂ ਕਿ ਪੰਜਾਬ ਵਿੱਚ ਵੀ ਦਿੱਲੀ ਵਾਂਗ ਭ੍ਰਿਸ਼ਟਾਚਾਰ ਰਹਿਤ ਸਰਕਾਰ ਬਣਾ ਕੇ ਪੰਜਾਬ ਨੂੰ ਦੁਬਾਰਾ ਖ਼ੁਸ਼ਹਾਲ ਪੰਜਾਬ ਬਣਾਇਆ ਜਾ ਸਕੇ . ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਖਵੀਰ ਸਿੰਘ ਪੰਚ ਹਰਵਿੰਦਰ ਸਿੰਘ ਮੁਲਤਾਨੀ ਸਰਕਲ ਇੰਚਾਰਜ ਲਖਵਿੰਦਰ ਸਿੰਘ ਹਰਪ੍ਰੀਤ ਸਿੰਘ ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।