ਪੰਜਾਬ ਸਰਕਾਰ ਨੇ 59 ਹੋਰ ਰੇਲਾਂ ਭੇਜਣ ਲਈ ਬਿਹਾਰ ਤੋਂ ਸਹਿਮਤੀ ਮੰਗੀ

ਲੁਧਿਆਣਾ, ਜਲੰਧਰ, ਮੋਹਾਲੀ, ਅੰਮ੍ਰਿਤਸਰ, ਸਰਹਿੰਦ ਅਤੇ ਪਟਿਆਲਾ ਤੋਂ ਰਵਾਨਾ ਹੋਣਗੀਆਂ ਰੇਲਾਂ

ਚੰਡੀਗੜ੍ਹ, 21 ਮਈ – ਪੰਜਾਬ ਸਰਕਾਰ ਨੇ 59 ਹੋਰ ਵਿਸ਼ੇਸ਼ ਰੇਲਾਂ ਰਾਹੀਂ ਸੂਬੇ ਵਿਚ ਰਹਿ ਰਹੇ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਪਿਤਰੀ ਰਾਜ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚਾਉਣ ਲਈ ਬਿਹਾਰ ਸਰਕਾਰ ਤੋਂ ਸਹਿਮਤੀ ਮੰਗੀ ਹੈ। ਇਸ ਬਾਬਤ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਬਿਹਾਰ ਦੇ ਆਪਣੇ ਹਮ-ਰੁਤਬਾ ਦੀਪਕ ਕੁਮਾਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ 12 ਰੇਲ ਗੱਡੀਆਂ ਰੋਜ਼ਾਨਾ ਚਲਾਉਣ ਦੀ ਸਹਿਮਤੀ ਮੰਗੀ ਗਈ ਹੈ ਅਤੇ 59 ਰੇਲਾਂ ਦੀ ਸੂਚੀ ਵਿਸਥਾਰ ਸਹਿਤ ਬਿਹਾਰ ਸਰਕਾਰ ਨੂੰ ਭੇਜੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਬਿਹਾਰ ਦੇ ਕਈ ਸ਼ਹਿਰਾਂ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਰੇਲਾਂ ਜਾ ਰਹੀਆਂ ਹਨ ਪਰ ਕਾਫੀ ਮਜ਼ਦੂਰਾਂ ਵੱਲੋਂ ਵਾਪਸ ਜਾਣ ਦੀ ਇੱਛਾ ਦੇ ਤਹਿਤ 59 ਹੋਰ ਰੇਲਾਂ ਚਲਾਉਣ ਦੀ ਪੰਜਾਬ ਸਰਕਾਰ ਨੇ ਬਿਹਾਰ ਤੋਂ ਸਹਿਮਤੀ ਮੰਗੀ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×