ਆਨਲਾਕ-3: ਪੰਜਾਬ ‘ਚ ਜਿੰਮ ਖੋਲ੍ਹਣ ਦੀ ਇਜਾਜ਼ਤ ਬਰਕਰਾਰ

ਆਨਲਾਕ-3 ਦੇ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਲਈ ਗਾਈਡ ਲਾਈਨ ਜਾਰੀ ਕਰ ਦਿੱਤੀਆਂ ਹਨ। ਜਿਸ ‘ਚ ਖ਼ਾਸ ਕਰ ਕੇ ਜਿੰਮ ਖੋਲ੍ਹਣ ਦੀ ਇਜਾਜ਼ਤ ਨੂੰ ਬਰਕਰਾਰ ਰੱਖਿਆ ਗਿਆ ਹੈ ਪਰ ਸੂਬੇ ‘ਚ ਕਰਫ਼ਿਊ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਗਾਈਡ ਲਾਈਨ ਦੇ ਅਨੁਸਾਰ, ਰੈਸਟੋਰੈਂਟ, ਹੁਣ ਰਾਤ 10 ਵਜੇ ਤੱਕ ਖੁੱਲ੍ਹੇ ਰਹਿਣਗੇ। ਜਦਕਿ ਰਾਤ ਦਾ ਕਰਫ਼ਿਊ ਹੁਣ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਵਿਆਹ ਸ਼ਾਦੀਆਂ ‘ਚ ਸਿਰਫ਼ 30 ਲੋਕ ਹੋ ਸਕਣਗੇ ਸ਼ਾਮਲ। ਸਸਕਾਰ ‘ਚ 20 ਲੋਕਾਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਦਫ਼ਤਰਾਂ ‘ਚ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਮਾਸਕ ਪਹਿਨਣਾ ਨੂੰ ਲਾਜ਼ਮੀ ਬਣਾਇਆ ਗਿਆ ਹੈ। ਪੰਜਾਬ ‘ਚ ਸਕੂਲ, ਕਾਲਜਾਂ ਸਮੇਤ ਹੋਰ ਵਿੱਦਿਅਕ ਅਦਾਰੇ 31 ਅਗਸਤ ਤੱਕ ਬੰਦ ਰਹਿਣਗੇ।