ਕੈਨੇਡਾ ਦੇ ਐਡਮਿੰਟਨ ’ਚ ਇਕ ਪੰਜਾਬੀ ਦੀ ਭੇਦਭਰੀ ਹਾਲਤ ’ਚ ਮੋਤ

ਨਿਊਯਾਰਕ/ਐਡਮਿੰਟਨ -ਬੀਤੇਂ ਦਿਨ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਨੌਜਵਾਨ ਦੀ ਸ਼ਨਾਖ਼ਤ ਸੁੱਖ ਗੁਰਮ ਵਜੋਂ ਕੀਤੀ ਗਈ ਹੈ ਜੋ ਪੁਲਿਸ ਨੂੰ ਜ਼ਖ਼ਮੀ ਹਾਲਤ ਵਿਚ ਮਿਲਿਆ। ਪੈਰਾਮੈਡਿਕਸ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਮੌਤ ਹੋ ਗਈ। ਐਡਮਿੰਟਨ ਪੁਲਿਸ ਦੇ ਹੋਮੀਸਾਈਡ ਦਸਤੇ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ 780-423-4567 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Install Punjabi Akhbar App

Install
×