ਪੰਜਾਬੀ ਥੀਏਟਰ ਐਂਡ ਫੋਕ ਅਕੈਡਮੀ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ

ਉੱਘੇ ਮੰਚ ਸੰਚਾਲਿਕਾ ਤੇ ਰੇਡੀਓ ਪੇਸ਼ਕਰਤਾ ਅਮਰਦੀਪ ਕੌਰ ਹੁਰਾਂ ਵੱਲੋਂ ਚਲਾਈ ਜਾ ਰਹੀ ਪੰਜਾਬੀ ਥੀਏਟਰ ਐਂਡ ਫੋਕ ਅਕੈਡਮੀ ਵਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਅਸਟਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਉੱਤਰੀ ਇਲਾਕੇઠਵਿਖੇ ਮਨਾਇਆ ਗਿਆ। ਇਸ ਸਮਾਰੋਹ ਦਾ ਮੁੱਖ ਉਦੇਸ਼ ਆਸਟ੍ਰੇਲੀਆ ਵਿੱਚ ਵਸਦੇ ਪੰਜਾਬੀਆਂ ਨੂੰઠਆਪਣੇ ਬੱਚਿਆਂ ਦੁਆਰਾ ਆਪਣੀ ਮਾਂ ਬੋਲੀ ਨਾਲ ਜੋੜ ਕੇ ਰੱਖਣ ਲਈ ਕੀਤੇ ਜਾਣ ਵਾਲੇ ਯਤਨਾਂ ਲਈ ਉਤਸ਼ਾਹਿਤ ਕਰਨਾ ਸੀ। ਸ਼ੁਰੂਆਤ ਵਿੱਚ ਡਾ. ਦਲੀਪ ਕੌਰ ਟਿਵਾਣਾ ਅਤੇ ਸ. ਜਸਵੰਤ ਸਿੰਘ ਕੰਵਲ ਹੋਰਾਂ ਦੇ ਸਾਹਿਤਿਕ ਯੋਗਦਾਨ ਨੂੰ ਯਾਦ ਕਰਦਿਆਂઠਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸਮਾਗਮ ਵਿੱਚ “ਵਿਦੇਸ਼ਾਂ ਵਿੱਚ ਬੱਚਿਆਂ ਨੂੰ ਪੰਜਾਬੀ ਸਿਖਾਉਣਾ ਕਿਉਂ ਜਰੂਰੀ” ਅਤੇ “ਬੱਚਿਆਂ ਨੂੰ ਪੰਜਾਬੀ ਸਿਖਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਅਤੇ ਹੱਲ” ਵਿਸ਼ੇ ਤੇ ਵਿਚਾਰ ਚਰਚਾ ਕੀਤੀ ਗਈ। ਇਸઠਸਮਾਗਮ ਵਿੱਚઠਪੰਜ ਸਾਲ ਤੋਂ ਅਠਾਰਾਂ ਸਾਲ ਦੇ ਬੱਚਿਆਂ ਅਤੇ ਉਹਨਾਂ ਦੇઠ ਮਾਪਿਆਂ ਨੇ ਹਾਜਿਰੀ ਭਰੀ। ਇਸ ਵਿਚਾਰ ਚਰਚਾ ਵਿੱਚ ਅਧਿਆਪਨ ਖੇਤਰ ਨਾਲ ਜੁੜੀਆਂ ਕੁਝ ਸ਼ਖਸੀਅਤਾਂ ਨੇ ਵੀ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਸਬੰਧੀઠ ਮੁਸ਼ਕਲਾਂ ਤੇ ਹੱਲ ਬਾਰੇ ਚਾਨਣਾ ਪਾਇਆ। ਪੰਜਾਬੀ ਬੋਲੀ ਨਾਲ ਸਬੰਧਿਤ ਸਵਾਲਾਂ ਜਵਾਬਾਂ ਦੇ ਸਿਲਸਿਲੇ ਦੌਰਾਨ ਸਹੀ ਉੱਤਰ ਦੇਣ ਵਾਲਿਆਂ ਨੂੰ ਗੁਰਮੁਖੀ ਵਿੱਚ ਲਿਖੇ ਪਿਆਲੇ ਇਨਾਮ ਵਜੋਂ ਦਿੱਤੇ ਗਏ। ਅਕੈਡਮੀ ਦੇ ਵਿਦਿਆਰਥੀਆਂ ਵਲੋਂ ਕਵੀਸ਼ਰੀ, ਕਵਿਤਾਵਾਂ, ਗੀਤ ਅਤੇ ਪੰਜਾਬੀ ਬੋਲੀ ਬਾਰੇ ਇਕ ਲਘੂ ਨਾਟਕ ਵੀ ਪੇਸ਼ ਕੀਤਾ ਗਿਆ ਤੇ ਬਾਦ ਵਿੱਚ ਸਭਨਾਂ ਪੇਸ਼ਕਾਰਾਂ ਨੂੰઠ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਨੂੰ ਪੰਜਾਬੀ ਸੱਥ ਪਰਥ ਵਲੋਂ ਛਪਵਾਏ ਗੁਰਮੁਖੀ ਅੱਖਰਾਂ ਅਤੇ ਪੰਜਾਬੀ ਗਿਣਤੀ ਦੇ ਚਾਰਟ ਵੀ ਦਿੱਤੇ ਗਏ। ਇਸ ਪੰਜਾਬੀ ਦਿਹਾੜੇ ਨੂੰ ਸਫਲ ਬਣਾਉਣ ਵਿੱਚ ਤਕਦੀਰ ਦਿਓਲ, ਹਰਮੰਦਰ ਕੰਗ, ਮਨਪ੍ਰੀਤ ਸਿੰਘ, ਗਗਨ ਹੰਸ, ਕਿਰਪਾਲઠਸਿੰਘ, ਰੀਤ ਵਿਰਕ ਅਤੇ ਵਿਟਲਸੀ ਹਾਕੀ ਕਲੱਬ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਅੰਤ ਵਿੱਚ ਪ੍ਰਬੰਧਕਾਂ ਵਲੋਂ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਏ ਮਹਿਮਾਨਾਂ ਲਈ ਚਾਹ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਪ੍ਰਬੰਧਕਾਂ, ਭਾਗੀਦਾਰਾਂ, ਮਾਪਿਆਂ ਅਤੇ ਬੱਚਿਆਂ ਦੇ ਸਹਿਯੋਗઠਨਾਲ ਇਹ ਪੰਜਾਬੀ ਮਾਂ ਬੋਲੀ ਦਿਹਾੜਾ ਇਕ ਸਫਲ ਸਮਾਰੋਹ ਹੋ ਨਿਬੜਿਆ। ਇਸ ਮੌਕੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਅਮਰਦੀਪ ਕੌਰ ਅਤੇ ਹਰਮੰਦਰ ਕੰਗ ਨੇ ਸੰਭਾਲੀ।