ਕੁਈਨਜ਼ਲੈਂਡ ਵਿੱਚ ਕਰੋਨਾ ਦੇ 19,709 ਮਾਮਲੇ, 6 ਮੌਤਾਂ ਦਰਜ

ਕੁਈਨਜ਼ਲੈਂਡ ਰਾਜ ਦੇ ਮੁੱਖ ਸਿਹਤ ਅਧਿਕਾਰੀ ਜੋਹਨ ਗੈਰਾਰਡ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 19,709 ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ 6 ਜਣਿਆਂ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਵੱਲੋਂ ਕੀਤੀ ਗਈ ਹੈ।
ਮਰਨ ਵਾਲਿਆਂ ਵਿੱਚ ਇੱਕ ਵਿਅਕਤੀ 70ਵਿਆਂ ਸਾਲਾਂ ਵਿੱਚ, ਦੋ 80ਵਿਆਂ ਅਤੇ ਦੋ 90ਵਿਆਂ ਸਾਲਾਂ ਦੇ ਵਿਅਕਤੀ ਸ਼ਾਮਿਲ ਹਨ ਜਦੋਂ ਕਿ ਇੱਕ ਵਿਅਕਤੀ ਮਹਿਜ਼ 20ਵਿਆਂ ਸਾਲਾਂ ਦੀ ਉਮਰ ਵਿੱਚ ਹੀ ਕਰੋਨਾ ਦੀ ਤਾਪ ਦਾ ਸ਼ਿਕਾਰ ਹੋ ਗਿਆ ਹੈ।
ਉਨ੍ਹਾਂ ਚਿੰਤਾ ਜਤਾਉਂਦਿਆਂ ਕਿਹਾ ਕਿ ਇਨ੍ਹਾਂ ਮਰਨ ਵਾਲੇ ਸਾਰੇ ਹੀ ਵਿਅਕਤੀਆਂ ਨੂੰ ਕਰੋਨਾ ਦੀ ਵੈਕਸੀਨ ਵਾਲਾ ਟੀਕਾ ਲੱਗਿਆ ਹੋਇਆ ਸੀ ਅਤੇ ਦੇਖਣ ਵਿੱਚ ਆ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਟੀਕੇ ਲੱਗੇ ਹੋਏ ਹਨ ਅਤੇ ਉਹ ਹੋਰ ਵੀ ਕਿਸੇ ਬਿਮਾਰੀ ਤੋਂ ਪੀੜਿਤ ਹਨ ਤਾਂ ਅਜਿਹੇ ਲੋਕ ਵੀ ਇਨਫੈਕਸ਼ਨ ਅਤੇ ਮੌਤ ਦਾ ਸ਼ਿਕਾਰ ਹੋ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮੇਂ ਹਸਪਤਾਲਾਂ ਵਿੱਚ 649 ਕਰੋਨਾ ਪੀੜਿਤ ਲੋਕ ਦਾਖਲ ਹਨ ਜਿਨ੍ਹਾਂ ਵਿੱਚੋਂ ਕਿ 46 ਆਈ.ਸੀ.ਯੂ. ਵਿੱਚ ਹਨ ਅਤੇ 14 ਵੈਂਟੀਲੇਟਰਾਂ ਉਪਰ ਵੀ ਹਨ।

Install Punjabi Akhbar App

Install
×