-ਕੁਈਨਜ਼ਲੈਂਡ- ਕਰੋਨਾ ਦੇ ਨਵੇਂ 8,534 ਮਾਮਲੇ ਅਤੇ 1 ਮੌਤ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਵਿੱਚ ਕਰੋਨਾ ਦੇ ਨਵੇਂ 8,534 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 1 ਵਿਅਕਤੀ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 5,800 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 2,734 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 468 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 14 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ 1 ਡੋਜ਼ ਲੈਣ ਵਾਲਿਆਂ ਦੀ ਦਰ 93.47% ਹੈ ਜਦੋਂ ਕਿ ਵੈਕਸੀਨ ਦੀਆਂ ਪੂਰਨ ਡੋਜ਼ਾਂ ਲੈਣ ਵਾਲਿਆਂ ਦੀ ਦਰ 91.81% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 56,487 ਹਨ।

Install Punjabi Akhbar App

Install
×