Deprecated: Required parameter $position follows optional parameter $tags in /home/punjabia/public_html/wp-content/plugins/fluentformpro/src/Components/Post/Components/PostContent.php on line 14
-ਕੁਈਨਜ਼ਲੈਂਡ- ਕਰੋਨਾ ਦੇ ਨਵੇਂ 7,154 ਮਾਮਲੇ ਅਤੇ 1 ਮੌਤ ਦਰਜ | Punjabi Akhbar | Punjabi Newspaper Online Australia

-ਕੁਈਨਜ਼ਲੈਂਡ- ਕਰੋਨਾ ਦੇ ਨਵੇਂ 7,154 ਮਾਮਲੇ ਅਤੇ 1 ਮੌਤ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਵਿੱਚ ਕਰੋਨਾ ਦੇ ਨਵੇਂ 7,154 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 1 ਵਿਅਕਤੀ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 4,183 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 2,971 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 500 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 15 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ 1 ਡੋਜ਼ ਲੈਣ ਵਾਲਿਆਂ ਦੀ ਦਰ 93.49% ਹੈ ਜਦੋਂ ਕਿ ਵੈਕਸੀਨ ਦੀਆਂ ਪੂਰਨ ਡੋਜ਼ਾਂ ਲੈਣ ਵਾਲਿਆਂ ਦੀ ਦਰ 91.86% ਹੈ।
ਜ਼ਿਕਰਯੋਗ ਹੈ ਕਿ ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 59,456 ਹਨ।

Install Punjabi Akhbar App

Install
×