-ਕੁਈਨਜ਼ਲੈਂਡ- ਕਰੋਨਾ ਦੇ ਨਵੇਂ 4,639 ਮਾਮਲੇ ਅਤੇ 2 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਵਿੱਚ ਕਰੋਨਾ ਦੇ ਨਵੇਂ 4,639 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 2 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 3,074 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 1,565 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 478 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 12 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 93.61% ਹੈ ਜਦੋਂ ਕਿ 16 ਸਾਲ ਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ ਪੂਰੀਆਂ ਡੋਜ਼ਾਂ ਲੈਣ ਵਾਲਿਆਂ ਦੀ ਦਰ 92.04% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 46,828 ਹਨ।

Install Punjabi Akhbar App

Install
×