-ਕੁਈਨਜ਼ਲੈਂਡ- ਕਰੋਨਾ ਦੇ ਨਵੇਂ 4,477 ਮਾਮਲੇ ਅਤੇ 6 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਵਿੱਚ ਕਰੋਨਾ ਦੇ ਨਵੇਂ 4,477 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 6 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 2,130 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 2,347 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 492 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 11 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 93.65% ਹੈ ਜਦੋਂ ਕਿ 16 ਸਾਲ ਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ ਪੂਰੀਆਂ ਡੋਜ਼ਾਂ ਲੈਣ ਵਾਲਿਆਂ ਦੀ ਦਰ 92.08% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 37,274 ਹਨ। ਬੀਤੇ ਦਿਨ 8,427 ਪੀ.ਸੀ.ਆਰ. ਟੈਸਟ ਵੀ ਕੀਤੇ ਗਏ ਹਨ।

Install Punjabi Akhbar App

Install
×