-ਕੁਈਨਜ਼ਲੈਂਡ- ਕਰੋਨਾ ਦੇ ਨਵੇਂ 5,207 ਮਾਮਲੇ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਵਿੱਚ ਕਰੋਨਾ ਦੇ ਨਵੇਂ 5,207 ਮਾਮਲੇ ਦਰਜ ਕੀਤੇ ਗਏ ਹਨ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 4,117 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 1,090 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 466 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 15 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 93.68% ਹੈ ਜਦੋਂ ਕਿ 16 ਸਾਲ ਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ ਪੂਰੀਆਂ ਡੋਜ਼ਾਂ ਲੈਣ ਵਾਲਿਆਂ ਦੀ ਦਰ 92.12% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 37,721 ਹਨ।

Install Punjabi Akhbar App

Install
×