-ਕੁਈਨਜ਼ਲੈਂਡ- ਕਰੋਨਾ ਦੇ ਨਵੇਂ 4,397 ਮਾਮਲੇ ਅਤੇ 11 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਰਾਜ ਵਿੱਚ ਕਰੋਨਾ ਦੇ ਨਵੇਂ 4,397 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 11 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 3,440 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 957 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 359 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 4 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ ਪੂਰੀਆਂ ਡੋਜ਼ਾਂ ਲੈਣ ਵਾਲਿਆਂ ਦੀ ਦਰ 92.37% ਹੈ ਜਦੋਂ ਕਿ 1 ਡੋਜ਼ ਲੈਣ ਵਾਲਿਆਂ ਦੀ ਦਰ 93.92% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 27,308 ਹਨ।

Install Punjabi Akhbar App

Install
×