-ਕੁਈਨਜ਼ਲੈਂਡ- ਕਰੋਨਾ ਦੇ ਨਵੇਂ 2,513 ਮਾਮਲੇ ਅਤੇ 1 ਮੌਤ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਰਾਜ ਵਿੱਚ ਕਰੋਨਾ ਦੇ ਨਵੇਂ 2,513 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 1 ਵਿਅਕਤੀ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 2,082 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 431 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 358 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 5 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ ਪੂਰੀਆਂ ਡੋਜ਼ਾਂ ਲੈਣ ਵਾਲਿਆਂ ਦੀ ਦਰ 92.47% ਹੈ ਜਦੋਂ ਕਿ 1 ਡੋਜ਼ ਲੈਣ ਵਾਲਿਆਂ ਦੀ ਦਰ 94.02% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 23,256 ਹਨ।

Install Punjabi Akhbar App

Install
×