ਕੁਈਨਜ਼ਲੈਂਡ- ਕਰੋਨਾ ਦੇ ਨਵੇਂ 2,216 ਮਾਮਲੇ ਅਤੇ 12 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਰਾਜ ਵਿੱਚ ਕਰੋਨਾ ਦੇ ਨਵੇਂ 2,216 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 12 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 1,522 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 694 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 343 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 16 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ ਪੂਰੀਆਂ ਡੋਜ਼ਾਂ ਲੈਣ ਵਾਲਿਆਂ ਦੀ ਦਰ 93% ਹੈ ਜਦੋਂ ਕਿ 1 ਡੋਜ਼ ਲੈਣ ਵਾਲਿਆਂ ਦੀ ਦਰ 94.6% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 16,304 ਹਨ।

Install Punjabi Akhbar App

Install
×