ਕੁਈਨਜ਼ਲੈਂਡ- ਕਰੋਨਾ ਦੇ ਨਵੇਂ 1,776 ਮਾਮਲੇ ਅਤੇ 24 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਰਾਜ ਵਿੱਚ ਕਰੋਨਾ ਦੇ ਨਵੇਂ 1,776 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 24 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 1,297 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 479 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 240 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 8 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ ਪੂਰੀਆਂ ਡੋਜ਼ਾਂ ਲੈਣ ਵਾਲਿਆਂ ਦੀ ਦਰ 93% ਹੈ ਜਦੋਂ ਕਿ 1 ਡੋਜ਼ ਲੈਣ ਵਾਲਿਆਂ ਦੀ ਦਰ 94.6% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 11,741 ਹਨ।

Install Punjabi Akhbar App

Install
×