ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ ਹਫ਼ਤੇ ਦੇ ਆਂਕੜੇ ਦਰਸਾਉਂਦੇ ਹਨ ਕਿ ਕੁਈਨਜ਼ਲੈਂਡ ਰਾਜ ਵਿੱਚ ਕਰੋਨਾ ਦੇ ਨਵੇਂ 9,166 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 37 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 152 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 7 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।