ਰਾਜ ਚੌਹਾਨ ਦਾ ਬ੍ਰਿਟਿਸ਼ ਕੋਲੰਬੀਆ ਦਾ ਸਪੀਕਰ ਬਣਨਾ ਲੁਧਿਆਣਾ ਲਈ ਮਾਣ ਵਾਲੀ ਗੱਲ—ਪਵਨ ਦੀਵਾਨ

(ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਬੀਤੇ ਸਮੇਂ ਦੌਰਾਨ ਪੰਜਾਬ ਦੌਰੇ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨਾਲ)

ਨਿਊਯਾਰਕ/ਲੁਧਿਆਣਾ —ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਲੁਧਿਆਣਾ ਦੇ ਪਿੰਡ ਗਹੋਰ ਨਾਲ ਸੰਬੰਧਤ ਰਾਜ ਚੌਹਾਨ ਦੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦਾ ਸਪੀਕਰ ਬਣਨ ਦਾ ਸਵਾਗਤ ਕੀਤਾ ਹੈ, ਇਸਨੂੰ ਪੰਜਾਬ ਤੇ ਖਾਸ ਕਰਕੇ ਲੁਧਿਆਣਾ ਲਈ ਮਾਣ ਵਾਲੀ ਗੱਲ ਦੱਸਿਆ ਹੈ। ਜਾਰੀ ਇਕ ਬਿਆਨ ਚ ਦੀਵਾਨ ਨੇ ਕਿਹਾ ਕਿ ਰਾਜ ਚੌਹਾਨ ਲੁਧਿਆਣਾ ਦੇ ਆਰੀਆ ਕਾਲਜ ਤੋਂ ਗਰੈਜੂਏਸ਼ਨ ਕਰਨ ਤੋਂ ਬਾਅਦ ਕੈਨੇਡਾ ਚਲੇ ਗਏ ਸਨ। ਬ੍ਰਿਟਿਸ਼ ਕੋਲੰਬੀਆ ਚ ਪਰਨਥੀ ਐਡਮੰਡਜ਼ ਤੋਂ ਲਗਾਤਾਰ ਪੰਜ ਵਾਰ ਵਿਧਾਇਕ ਬਣੇ ਹਨ। ਉਹ ਸਿਆਸਤ ਚ ਆਉਣ ਤੋਂ ਪਹਿਲਾਂ ਕੈਨੇਡੀਅਨ ਫਾਰਮ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਹੇ ਅਤੇ ਕਿਸਾਨਾਂ ਦੇ ਅਧਿਕਾਰਾਂ ਦੀ ਲੜਾਈ ਲੜੀ। ਇਸੇ ਤਰ੍ਹਾਂ, ਉਹ 18 ਸਾਲ ਹੌਸਪਿਟਲ ਇੰਪਲਾਈਜ ਯੂਨੀਅਨ ਦੇ ਪ੍ਰਧਾਨ ਵੀ ਰਹੇ। ਦੀਵਾਨ ਨੇ ਕਿਹਾ ਕਿ ਚੌਹਾਨ ਦਾ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦਾ ਸਪੀਕਰ ਚੁਣੇ ਜਾਣਾ ਪੰਜਾਬ ਖਾਸਕਰ ਲੁਧਿਆਣਾ ਲਈ ਮਾਣ ਵਾਲੀ ਗੱਲ ਹੈ।

Install Punjabi Akhbar App

Install
×