ਰਾਮ ਮੁਹੰਮਦ ਸਿੰਘ ਆਜ਼ਾਦ ਸੁਸਾਇਟੀ ਵਲੋਂ ਸਰਕਾਰੀ ਸਕੂਲਾਂ ਦੇ ਹੁਸ਼ਿਆਰ ਬੱਚਿਆਂ ਦਾ ਸਨਮਾਨ

ਫਰੀਦਕੋਟ:- ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਲੋਂઠਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਉਕਤ ਸਕੂਲ ਸਮੇਤ ਮੋਰਾਂਵਾਲੀ, ਸੁੱਖਣਵਾਲਾ, ਸੰਧਵਾਂ, ਗੋਲੇਵਾਲਾ ਆਦਿਕ ਦੇ 5 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਬਾਰਵੀਂ ਜਮਾਤ ‘ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਲੈਣ ਵਾਲੇ ਹੋਣਹਾਰ ਵਿਦਿਆਰਥੀ/ਵਿਦਿਆਰਥਣਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ॥ਸੁਸਾਇਟੀ ਦੇ ਸੰਸਥਾਪਕਾਂ ਮਾ. ਸੋਮਇੰਦਰ ਸਿੰਘ ਸੁਨਾਮੀ ਅਤੇ ਮਾ. ਕੁਲਵੰਤ ਸਿੰਘ ਚਾਨੀ ਨੇ ਦੱਸਿਆ ਕਿ ਸੁਸਾਇਟੀ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ‘ਚ ਪੜਦੇ ਬੱਚਿਆਂ ਨੂੰ ਆਤਮ ਨਿਰਭਰ ਬਣਾਉਂਦਿਆਂ ਨੈਤਿਕਤਾ ਦਾ ਪਾਠ ਪੜਾਉਣਾ ਹੈ ਤਾਂ ਜੋ ਆਰਥਿਕ ਪੱਖੋਂ ਕਮਜੋਰ ਮਾਪਿਆਂ ਦੇ ਬੱਚੇ ਖੁਦ ‘ਚ ਹੀਣਭਾਵਨਾ ਮਹਿਸੂਸ ਨਾ ਕਰਨ। ਉਨਾਂ ਦੱਸਿਆ ਕਿ ਹੁਣ ਤੱਕ 200 ਤੋਂ ਜਿਆਦਾ ਸਰਕਾਰੀ ਸਕੂਲਾਂ ‘ਚ ਪੜਦੇ ਅਜਿਹੇ ਹੁਸ਼ਿਆਰ ਤੇ ਹੌਣਹਾਰ ਬੱਚਿਆਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ। ਉਨਾਂ ਇਹ ਵੀ ਦੱਸਿਆ ਕਿ ਸੁਸਾਇਟੀ ਨੇ ਆਰਥਿਕ ਪੱਖੋਂ ਕਮਜੋਰ ਪਰਿਵਾਰਾਂ ਦੇ ਬੱਚਿਆਂ ਦੀ ਉਚੇਰੀ ਸਿੱਖਿਆ ਦੌਰਾਨ ਮਾਲੀ ਮੱਦਦ ਕਰਨ ਦਾ ਫੈਸਲਾ ਕੀਤਾ ਹੈ। ਮੁਖਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨਾ ਵਜੋਂ ਪੁੱਜੇ ਪਰਮਜੀਤ ਸਿੰਘ ਬਰਾੜ ਤਹਿਸੀਲਦਾਰ ਅਤੇ ਰਜਿੰਦਰ ਸਿੰਘ ਸਰਾਂ ਸੇਵਾਮੁਕਤ ਤਹਿਸੀਲਦਾਰ ਨੇ ਸੁਸਾਇਟੀ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ। ਅੰਤ ‘ਚ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਦਾਅਵਾ ਕੀਤਾ ਕਿ ਸੁਸਾਇਟੀ ਦੇ ਉਕਤ ਸੇਵਾ ਕਾਰਜਾਂ ਨਾਲ ਜਿੱਥੇ ਸਨਮਾਨਿਤ ਹੋਏ ਬੱਚੇ ਹੋਰ ਆਤਮ ਨਿਰਭਰ ਹੋਣਗੇ, ਉੱਥੇ ਅਜਿਹੇ ਸਮਾਗਮਾਂ ਨਾਲ ਹੋਰਨਾ ਬੱਚਿਆਂ ‘ਚ ਵੀ ਉਤਸ਼ਾਹ ਵਧਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਕਿਉਂਕਿ ਇਸ ਤਰਾਂ ਦੇ ਸਮਾਗਮ ਸਕੂਲ ‘ਚ ਪੜਦੇ ਸਾਰੇ ਬੱਚਿਆਂ ਲਈ ਪ੍ਰੇਰਨਾ ਸਰੋਤ ਸਾਬਿਤ ਹੋਣੇ ਸੁਭਾਵਿਕ ਹਨ।
ਸਬੰਧਤ ਤਸਵੀਰ ਵੀ।

Install Punjabi Akhbar App

Install
×