ਗੁਰੂ ਨਾਨਕ ਦੇਵ ਲੋਕ ਭਲਾਈ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਮਹੀਨਾਵਾਰੀ ਰਾਸ਼ਨ

ਫਰੀਦਕੋਟ:- ਗੁਰੂ ਨਾਨਕ ਦੇਵ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਲੜੀ ਤਹਿਤ ਫਰੀਦਕੋਟ ਤੇ ਫਿਰੋਜ਼ਪੁਰ ਜਿਲ੍ਹਿਆਂ ਦੇ 20 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ ਰਾਸ਼ਨ ਦੀ ਵੰਡ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿੰਦਰ ਸਿੰਘ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਫਰੀਦਕੋਟ ਅਤੇ ਫਿਰੋਜ਼ਪੁਰ ਜਿਲਿਆ ਨਾਲ ਸਬੰਧਤ ਲੋੜਵੰਦ ਵਿਧਵਾਵਾਂ ਅਤੇ ਅੰਗਹੀਣਾਂ ਨੂੰ ਮਹੀਨਾਵਾਰੀ ਰਾਸ਼ਨ ਦੀ ਸੇਵਾ ਟਰੱਸਟ ਵਲੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਾਂਗਕਾਂਗ ‘ਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਦੇ ਮੈਂਬਰ ਸਾਂਝੇ ਰੂਪ ‘ਚ ਦਸਵੰਧ ਕੱਢਦੇ ਹਨ ਅਤੇ ਪੰਜਾਬ ‘ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਪੜਾਈ ਅਤੇ ਇਲਾਜ ‘ਚ ਮੱਦਦ ਕੀਤੀ ਜਾਂਦੀ ਹੈ। ਇਸ ਸੇਵਾਕਾਰਜ ‘ਚ ਵਿਸ਼ੇਸ਼ ਤੌਰ ‘ਤੇ ਦਿਨੇਸ਼ ਗੁਪਤਾ ਸੀ.ਏ ਸ਼ਾਮਲ ਹੋਏ। ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਦੱਸਿਆ ਕਿ ਗੁਰੂ ਨਾਨਕ ਭਲਾਈ ਟਰੱਸਟ ਦੇ ਨਿਰਦੇਸ਼ਾਂ ‘ਤੇ 20 ਪਰਿਵਾਰਾਂ ਨੂੰ ਮਹੀਨਾਵਾਰੀ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ‘ਚ ਰਸੋਈ ਦਾ ਸਾਰਾ ਲੋੜੀਂਦਾ ਸਮਾਨ ਦਿੱਤਾ ਜਾਂਦਾ ਹੈ। ਅੱਜ ਦਾ ਰਾਸ਼ਨ ਵੰਡ ਸਮਾਗਮ ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫਰੀਦਕੋਟ ਵਿਖੇ ਹੋਇਆ। ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਸੇਵਾਦਾਰ ਹਰਵਿੰਦਰ ਸਿੰਘ ਮਰਵਾਹ ਅਤੇ ਮੱਘਰ ਸਿੰਘ ਨੇ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਲਈ ਟਰੱਸਟ ਦੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਅਰੁਣਜੀਤ ਸਿੰਘ ਨਰੂਲਾ, ਸੁਖਵਿੰਦਰ ਸਿੰਘ ਬੱਬੂ, ਗੁਰਿੰਦਰ ਸਿੰਘ ਮਹਿੰਦੀਰੱਤਾ, ਸੁਪ. ਜਸਕਰਨ ਸਿੰਘ ਭੱਟੀ, ਗੁਰਜੀਤ ਸਿੰਘ ਹੈਰੀ ਢਿੱਲੋਂ, ਇੰਸਪੈਕਟਰ ਹਰੀਸ਼ ਵਰਮਾ, ਰਵਿੰਦਰ ਸਿੰਘ ਬੁਗਰਾ, ਮਨਦੀਪ ਸਿੰਘ ਆਦਿ ਵੀ ਵਿਸ਼ੇਸ਼ ਤੌਰ ‘ਤੇ ਹਾਜਰ ਸਨ।
06 ਜੀ ਐਸ ਸੀ ਐਡ ਡੀ ਕੇ ਸਬੰਧਤ ਤਸਵੀਰ

Install Punjabi Akhbar App

Install
×