ਸੁਸਾਇਟੀ ਨੇ 15 ਕੈਂਸਰ ਪੀੜਤ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਕੀਤਾ ਮਹੀਨਾਵਾਰੀ ਰਾਸ਼ਨ ਤਕਸੀਮ

(ਫਰੀਦਕੋਟ):- ਮਨੁੱਖਤਾ ਦੀ ਭਲਾਈ ਲਈ ਸੇਵਾ ਕਾਰਜਾਂ ਵਿੱਚ ਯਤਨਸ਼ੀਲ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵਲੋਂ 15 ਕੈਂਸਰ ਪੀੜਤ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ ਰਾਸ਼ਨ ਤਕਸੀਮ ਕਰਨ ਲਈ ਗੁਰਦਵਾਰਾ ਸਾਹਿਬ ਵਿਸ਼ਵਕਰਮਾ ਫਰੀਦਕੋਟ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੰਸਥਾਪਕ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਦੱਸਿਆ ਕਿ ਗੁਰੂ ਨਾਨਕ ਭਲਾਈ ਟਰੱਸਟ ਦੇ ਪ੍ਰਬੰਧਕਾਂ ਬਿੰਦਰ ਸਿੰਘ ਮਹਿਰਾਜ ਅਤੇ ਜਤਿੰਦਰ ਸਿੰਘ ਬਰਾੜ ਦੇ ਸਹਿਯੋਗ ਨਾਲ ਸਮੂਹ ਸੇਵਾਦਾਰਾਂ ਵਲੋਂ ਹਰ ਮਹੀਨੇ ਰਾਸ਼ਨ ਦੀ ਸੇਵਾ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਕੈਂਸਰ ਪੀੜਤ ਪਰਿਵਾਰਾਂ ਦੇ ਬੱਚੇ ਅਕਸਰ ਰੁਲ ਜਾਂਦੇ ਹਨ ਜਾਂ ਪੜਾਈ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਕਰਕੇ ਟਰੱਸਟ ਦੇ ਸਹਿਯੋਗ ਨਾਲ ਰਾਸ਼ਨ ਦਾ ਪ੍ਰਬੰਧ ਕੀਤਾ ਜਾਂਦਾ ਹੈ, ਜਦਕਿ ਹੋਰ ਦਾਨੀ ਸੱਜਣਾ ਦੇ ਸਹਿਯੋਗ ਨਾਲ ਉਕਤ ਬੱਚਿਆਂ ਨੂੰ ਸਟੇਸ਼ਨਰੀ, ਫੀਸਾਂ, ਵਰਦੀਆਂ ਆਦਿ ਲੋੜਵੰਦ ਵਸਤੂਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਅਵਨੀਤ ਕੌਰ ਸਿੱਧੂ ਐਸ ਐਸ ਪੀ ਫਰੀਦਕੋਟ ਨੇ ਸੁਸਾਇਟੀ ਦੇ ਉਕਤ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ। ਇਸ ਮੋਕੇ ਉਪਰੋਕਤ ਤੋਂ ਇਲਾਵਾ ਮੱਘਰ ਸਿੰਘ ਕਾਰਜਕਾਰੀ ਪ੍ਰਧਾਨ, ਹਰਵਿੰਦਰ ਸਿੰਘ ਮਰਵਾਹ, ਡਾ. ਦੇਵਿੰਦਰ ਸੈਫੀ, ਅੰਮ੍ਰਿਤਪਾਲ ਸਿੰਘ ਬਰਾੜ ਡੀਐਫਓ, ਗੁਰਮੀਤ ਸਿੰਘ ਸੰਧੂ, ਰਾਜਪਾਲ ਸਿੰਘ ਸੰਧੂ ਹਰਦਿਆਲੇਆਣਾ, ਹਰੀਸ਼ ਵਰਮਾ, ਰਾਜਿੰਦਰ ਸਿੰਘ ਬਰਾੜ, ਜਗਤਾਰ ਸਿੰਘ ਬਰਾੜ, ਅਰਣਜੀਤ ਸਿੰਘ, ਡਾ. ਮਨਜੀਤ ਜੌੜਾ, ਮਨਿੰਦਰ ਸਿੰਘ ਬਰਾੜ, ਜਗਜੀਵਨ ਸਿੰਘ, ਰਵਿੰਦਰ ਸਿੰਘ, ਗੁਰਿੰਦਰ ਸਿੰਘ ਕੋਟਕਪੂਰਾ, ਸੁਖਵਿੰਦਰ ਸਿੰਘ ਬੱਬੂ, ਊਧਮ ਸਿੰਘ ਔਲਖ, ਮਨਪ੍ਰੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਸਿੱਧੂ, ਗਗਨਜੋਤ ਸਿੰਘ ਬਰਾੜ, ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਬਰਾੜ, ਡਾ. ਗੁਰਿੰਦਰਮੋਹਨ ਸਿੰਘ, ਸੁਖਜੀਤ ਸਿੰਘ ਢਿੱਲਵਾਂ, ਜਗਸੀਰ ਸਿੰਘ ਸੰਧਵਾਂ, ਅਮਨਦੀਪ ਸਿੰਘ, ਲਾਲ ਸਿੰਘ ਕਲਸੀ, ਸੁਖਮਿੰਦਰ ਸਿੰਘ, ਜਸਪਾਲ ਸਿੰਘ, ਗੁਰਭੇਜ ਸਿੰਘ ਚੌਹਾਨ ਆਦਿ ਵੀ ਹਾਜਰ ਸਨ।

Install Punjabi Akhbar App

Install
×