ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਮਹੀਨਾਵਾਰ ਰਾਸ਼ਨ ਵੰਡਿਆ ਗਿਆ

Gurbhej Singh Chauhan 08gsc4
(ਫਰੀਦਕੋਟ ਸ਼ਹਿਰ ਅਤੇ ਆਲੇ ਦੁਆਲੇ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਦ੍ਰਿਸ਼)

ਫਰੀਦਕੋਟ — ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਜਿਲ੍ਹਾ ਫਰੀਦਕੋਟ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਫਰੀਦਕੋਟ ਵਿਖੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਸੇਵਾਦਾਰਾਂ ਬਿੰਦਰ ਸਿੰਘ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ 21 ਲੋੜਵੰਦ ਅੰਗਹੀਣ ਅਤੇ ਵਿਧਵਾਵਾਂ ਨੂੰ ਟਰੱਸਟ ਵੱਲੋਂ ਹਰ ਮਹੀਨੇ ਰਾਸ਼ਨ ਦੀ ਸੇਵਾ ਕੀਤੀ ਜਾਂਦੀ ਹੈ। ਰਾਸ਼ਨ ਵੰਡ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼ਿਵਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਭਲਾਈ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਦੇ ਇਲਾਜ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਮੱਦਦ ਤੋਂ ਇਲਾਵਾ ਫਰੀਦਕੋਟ ਸ਼ਹਿਰ ਦੇ 7, ਕੋਟਕਪੂਰਾ ਸ਼ਹਿਰ ਦੇ 4, ਰੱਤੀਰੋੜੀ ਟਿੱਬੀਆਂ, ਜੀਵਨਵਾਲਾ, ਧੂੜਕੋਟ, ਜੰਡਵਾਲਾ, ਦਾਨਾ ਰੁਮਾਣਾ, ਪੱਖੀ ਕਲਾਂ, ਹੱਸਨਭੱਟੀ, ਝੋਟੀਵਾਲਾ ਅਤੇ ਮਿੱਡੂਮਾਨ ਦੇ ਇੱਕ-ਇੱਕ ਲੋੜਵੰਦ ਪਰਿਵਾਰ ਨੂੰ ਪਿਛਲੇ ਲੰਮੇ ਸਮੇਂ ਤੋਂ ਮਹੀਨਾਵਾਰ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ। ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਖਜ਼ਾਨਚੀ ਹਰਵਿੰਦਰ ਸਿੰਘ ਖਾਲਸਾ ਨੇ ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਦੇ ਸਮੂਹ ਸੇਵਾਦਾਰਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਸਮੇਂ ਸਮਸ਼ੇਰ ਸਿੰਘ ਅਤੇ ਜਸਪਾਲ ਸਿੰਘ ਵੀ ਹਾਜਰ ਸਨ।ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ) ਵੱਲੋਂ ਇਸ ਮੌਕੇ ਲੋੜਵੰਦ ਪਰਿਵਾਰਾ ਨੂੰ ਕੋਟੀਆਂ ਦੀ ਸੇਵਾ ਵੀ ਕੀਤੀ ਗਈ।

Install Punjabi Akhbar App

Install
×