ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਮਹੀਨਾਵਾਰੀ ਰਾਸ਼ਨ ਦੀ ਸੇਵਾ

ਫਰੀਦਕੋਟ :- ਸਮਾਜ ਸੇਵਾ ਦੇ ਖੇਤਰ ‘ਚ ਮੋਹਰੀ ਸੰਸਥਾ ਗੁਰੂ ਨਾਨਕ ਦੇਵ ਜੀ ਭਲਾਈ ਟਰੱਸਟ ਹਾਂਗਕਾਂਗ ਵਲੋਂ ਮਹੀਨਾਵਾਰੀ ਰਾਸ਼ਨ ਦੀ ਸੇਵਾ ਕੀਤੀ ਗਈ। ਇਸ ਸਮੇਂ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਦੱਸਿਆ ਕਿ ਬਿੰਦਰ ਸਿੰਘ ਸਿੱਧੂ ਮਹਿਰਾਜ, ਜਤਿੰਦਰ ਸਿੰਘ ਬਰਾੜ ਸੰਧਵਾਂ ਅਤੇ ਗੁਰੂ ਨਾਨਕ ਦੇਵ ਜੀ ਭਲਾਈ ਟਰੱਸਟ ਹਾਂਗਕਾਂਗ ਦੇ ਸਮੂਹ ਸੇਵਾਦਾਰਾਂ ਵਲੋਂ ਆਪਣੀ ਕਿਰਤ ਕਮਾਈ ‘ਚੋਂ ਦਸਵੰਧ ਕੱਢ ਕੇ ਲੋੜਵੰਦ ਮਰੀਜ਼ਾਂ ਦੇ ਇਲਾਜ ਅਤੇ ਲੋੜਵੰਦ ਵਿਧਵਾਵਾਂ ਅਤੇ ਅੰਗਹੀਣਾਂ ਨੂੰ ਮਹੀਨਾਵਾਰੀ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ। ਅੱਜ ਫਰੀਦਕੋਟ, ਫਿਰੋਜ਼ਪੁਰ ਜਿਲ੍ਹਿਆਂ ਨਾਲ ਸਬੰਧਤ 20 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰੀ ਰਾਸ਼ਨ ਦੀ ਸੇਵਾ ਕੀਤੀ ਗਈ। ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਭਲਾਈ ਟਰੱਸਟ ਹਾਂਗਕਾਂਗ ਦੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਹਿਲਾਂ ਲੋੜਵੰਦ ਪਰਿਵਾਰ ਦੀ ਪੂਰੀ ਤਰਾਂ ਪੜਤਾਲ ਕਰਕੇ ਰਿਪੋਰਟ ਜਥੇਬੰਦੀ ਨੂੰ ਭੇਜੀ ਜਾਂਦੀ ਹੈ ਤੇ ਫਿਰ ਜਥੇਬੰਦੀ ਵਲੋਂ ਪਾਸ ਹੋਣ ਉਪਰੰਤ ਹੀ ਲੋੜਵੰਦਾਂ ਦੀ ਚੋਣ ਕਰਕੇ ਸੇਵਾ ਕਾਰਜ ਸ਼ੁਰੂ ਕੀਤੇ ਜਾਂਦੇ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਾਜਿੰਦਰ ਸਿੰਘ ਬਰਾੜ, ਹਰੀਸ਼ ਵਰਮਾ, ਗੁਰਨਾਮ ਸਿੰਘ ਬਰਾੜ, ਜਗਤਾਰ ਸਿੰਘ ਗਿੱਲ, ਜਗਜੀਵਨ ਸਿੰਘ ਸਰਾਫ, ਰਵਿੰਦਰ ਸਿੰਘ ਬੁਗਰਾ, ਕੋਚ ਹਰਬੰਸ ਸਿੰਘ, ਕੰਵਰਜੀਤ ਸਿੰਘ ਢਿੱਲੋਂ ਢੁੱਡੀ, ਬਲਵਿੰਦਰ ਸਿੰਘ ਮਠਾੜੂ, ਗੁਰਮੀਤ ਸਿੰਘ ਮੀਤਾ ਅਤੇ ਰਘਵੀਰ ਸਿੰਘ ਆਦਿ ਵੀ ਹਾਜਰ ਸਨ।

Install Punjabi Akhbar App

Install
×