ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਟਰੱਸਟઠਵੱਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਕੀਤੀ ਗਈ

06gsc fdk

ਫਰੀਦਕੋਟ 6 ਅਗਸਤ — ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿੰਦਰ ਸਿੰਘ ਮਹਿਰਾਜ ਅਤੇ ਜਤਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਹਾਂਗਕਾਂਗ ਵਿੱਚ ਵਸਦੇ ਪ੍ਰਵਾਸੀ ਭਾਈਚਾਰੇ ਵੱਲੋਂ ਸਮੂਹਿਕ ਰੂਪ ਵਿੱਚ ਦਸਵੰਧ ਇਕੱਠਾ ਕਰਨ ਉਪਰੰਤ ਪੰਜਾਬ ਦੇ ਲੋੜਵੰਦਾਂ ਦੀ ਸਿਹਤ, ਸਿੱਖਿਆ ਅਤੇ ਰੋਜ਼ਾਨਾ ਲੋੜਾਂ ਆਦਿ ਦੇ ਖੇਤਰ ਵਿੱਚ ਮੱਦਦ ਕੀਤੀ ਜਾਂਦੀ ਹੈ, ਜਿਸ ਤਹਿਤ ਫਰੀਦਕੋਟ ਵਿੱਚ ਲੋੜਵੰਦ ਵਿਧਵਾਵਾਂ ਅਤੇ ਅੰਗਹੀਣਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਕੀਤੀ ਜਾਂਦੀ ਹੈ।ਸਥਾਨਕ ਭਾਈ ਘਨ੍ਹੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਵਿਖੇ ਹੋਏ ਇਸ ਰਾਸ਼ਨ ਵੰਡ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਫਰੀਦਕੋਟ ਸ਼ਹਿਰ, ਕੋਟਕਪੂਰਾ, ਜੀਵਨਵਾਲਾ, ਵੀਰੇਵਾਲਾ ਖੁਰਦ, ਝੋਟੀਵਾਲਾ, ਦਾਨਾ ਰੁਮਾਣਾ, ਰੱਤੀਰੋੜੀ ਟਿੱਬੀਆਂ, ਧੂੜਕੋਟ, ਮਿੱਡੂਮਾਨ, ਮਿਸ਼ਰੀਵਾਲਾ, ਗੋਲੇਵਾਲਾ, ਘੁਗਿਆਣਾ, ਪੰਜ ਗਰਾਈਂ, ਜਿਲ੍ਹਾ ਫਿਰੋਜਪੁਰ ਦੇ ਜੰਡਵਾਲਾ, ਗਿੱਲ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗਚੜ੍ਹੀ ਦੇ 27 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸੇਵਾ ਕੀਤੀ ਗਈ।ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਖਾਲਸਾ ਨੇ ਟਰੱਸਟ ਦੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਉਹਨਾਂ ਦੁਆਰਾ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਇਸ ਮੌਕੇ ‘ਤੇ ਮੱਘਰ ਸਿੰਘ, ਰਾਜਪਾਲ ਸਿੰਘ ਹਰਦਿਆਲੇਆਣਾ, ਜਗਜੀਵਨ ਸਿੰਘ, ਰਜਿੰਦਰ ਸਿੰਘ ਬਰਾੜ, ਮਨਪ੍ਰੀਤ ਸਿੰਘ ਧਾਲੀਵਾਲ, ਜਗਤਾਰ ਸਿੰਘ ਗਿੱਲ, ਹਰਬੰਸ ਸਿੰਘ ਸਾਬਕਾ ਅੰਤਰ-ਰਾਸ਼ਟਰੀ ਕੋਚ, ਗੁਰੂ ਆਸਰਾ ਕਲੱਬ ਤੋਂ ਇੰਜ: ਜਸਪ੍ਰੀਤ ਸਿੰਘ, ਮਨਿੰਦਰ ਸਿੰਘ ਖਾਲਸਾ, ਮਨਪ੍ਰੀਤ ਕੌਰ ਅਤੇ ਮਨਮੋਹਨ ਸਿੰਘ ਹਾਜਰ ਸਨ।
ਫੋਟੋ- ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਣ ਸਮੇਂ ਸੇਵਾਦਾਰ ਅਤੇ ਪਤਵੰਤੇ

Install Punjabi Akhbar App

Install
×