ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ

26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਏਅਰਪੋਰਟ ਦੇ ਅਧਿਕਾਰੀਆਂ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦਿਆਂ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹਵਾਈ ਅੱਡੇ ਦੇ ਅੰਦਰ ਹਰ ਆਉਣ ਤੇ ਜਾਣ ਵਾਲੀਆਂ ਕਾਰਾਂ ਗੱਡੀਆਂ ਦੀ ਪੰਜਾਬ ਪੁਲਿਸ ਤੇ ਸੀ.ਆਈ.ਐੱਸ ਐਫ ਫੋਰਸ ਵੱਲੋਂ ਸਾਂਝੇ ਤੌਰ ਤੇ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। 

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×